More
    HomePunjabi Newsਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੱਚਿਆਂ ਦੀ ਮੌਤ...

    ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੱਚਿਆਂ ਦੀ ਮੌਤ ’ਤੇ ਪ੍ਰਗਟਾਇਆ ਦੁੱਖ

    ਕਿਹਾ : ਜਿਨ੍ਹਾਂ ਮਾਪਿਆਂ ਨੇ ਆਪਣੇ ਬੱਚਿਆਂ ਨੂੰ ਖੋਅ ਦਿੱਤਾ ਹੈ ਪ੍ਰਮਾਤਮਾ ਉਨ੍ਹਾਂ ਨੂੰ ਦੁੱਖ ਸਹਿਨ ਕਰਨ ਦੀ ਸ਼ਕਤੀ ਦੇਵੇ

    ਝਾਂਸੀ/ਬਿਊਰੋ ਨਿੳਜ਼ : ਉਤਰ ਪ੍ਰਦੇਸ਼ ਦੇ ਝਾਂਸੀ ’ਚ ਰਾਣੀ ਲਕਸ਼ਮੀ ਬਾਈ ਹਸਪਤਾਲ ਵਿਚ ਹੋਈ 10 ਬੱਚਿਆਂ ਦੀ ਮੌਤ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੋਸ਼ਲ ਮੀਡੀਆ ’ਤੇ ਲਿਖਿਆ ਕਿ ਉਤਰ ਪ੍ਰਦੇਸ਼ ’ਚ ਝਾਂਸੀ ਦੇ ਮੈਡੀਕਲ ਕਾਲਜ ’ਚ ਅੱਗ ਲੱਗਣ ਕਾਰਨ ਵਾਪਰੇ ਹਾਦਸੇ ਨੇ ਦਿਲ ਨੂੰ ਹਲੂਣ ਕੇ ਰੱਖ ਦਿੱਤਾ ਹੈ।

    ਇਸ ਹਾਦਸੇ ਦੌਰਾਨ ਜਿਨ੍ਹਾਂ ਨੇ ਆਪਣੇ ਮਾਸੂਮ ਬੱਚਿਆਂ ਨੂੰ ਖੋਅ ਦਿੱਤਾ ਹੈ, ਉਨ੍ਹਾਂ ਪ੍ਰਤੀ ਮੈਂ ਦਿਲੋਂ ਦੁੱਖ ਪ੍ਰਗਟ ਕਰਦਾ ਹਾਂ ਅਤੇ ਈਸ਼ਵਰ ਉਨ੍ਹਾਂ ਨੂੰ ਦੁੱਖ ਸਹਿਨ ਕਰਨ ਦੀ ਸ਼ਕਤੀ ਦੇਵੇ। ਉਧਰ ਉਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਕੁਮਾਰੀ ਮਾਇਆਵਤੀ ਨੇ ਕਿਹਾ 10 ਨਵਜਨਮੇ ਬੱਚਿਆਂ ਦੀ ਮੌਤ ਨੇ ਹਿਲਾ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਘਟਨਾ ਜ਼ਿੰਮੇਵਾਰ ਵਿਅਕਤੀ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ। ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਹਾਦਸੇ ਦੌਰਾਨ ਮਾਰੇ ਗਏ ਨਵਜੰਮੇ ਬੱਚਿਆਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਜਦਕਿ ਜ਼ਖਮੀਆਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।

    RELATED ARTICLES

    Most Popular

    Recent Comments