ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ। ਇਸ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫੇ ਦੀ ਚਰਚਾ ਕੀਤੀ ਗਈ ਹੈ। ਫਿਲਹਾਲ ਅਸਤੀਫੇ ‘ਤੇ ਫੈਸਲਾ ਟਾਲ ਦਿੱਤਾ ਗਿਆ ਹੈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜਲਦੀ ਹੀ ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਾ ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ। ਵਿਧਾਨ ਸਭਾ ਹਲਕਾ ਇੰਚਾਰਜਾਂ ਦੇ ਨਾਲ-ਨਾਲ ਜ਼ਿਲ੍ਹਾ ਪ੍ਰਧਾਨਾਂ ਤੋਂ ਫੀਡਬੈਕ ਲੈ ਕੇ ਫੈਸਲਾ ਲਿਆ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਸੁਖਬੀਰ ਬਾਦਲ ਦੇ ਅਸਤੀਫ਼ੇ ਤੇ ਲਿਆ ਗਿਆ ਫੈਂਸਲਾ
RELATED ARTICLES


