ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਨਜਾਇਜ਼ ਹਥਿਆਰਾਂ ਦੇ ਖਿਲਾਫ ਤਿੰਨ ਮਾਮਲਿਆਂ ਵਿੱਚ ਕਾਰਵਾਈ ਕਰਦੇ ਹੋਏ ਨਜਾਇਜ਼ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਪੁਲੀਸ ਨੇ ਇਨ੍ਹਾਂ ਮਾਮਲਿਆਂ ਵਿੱਚ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਇਨ੍ਹਾਂ ਮਾਮਲਿਆਂ ਵਿੱਚ ਪੁਲਿਸ ਨੇ ਕਰੀਬ 28 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦਾ ਕੁੱਲ ਵਜ਼ਨ 3.97 ਕਿਲੋ ਹੈ। ਇਸ ਤੋਂ ਇਲਾਵਾ ਤਿੰਨ 9 ਐਮਐਮ ਗਲੌਕ ਪਿਸਤੌਲ, ਇੱਕ 32 ਬੋਰ ਦਾ ਪਿਸਤੌਲ ਅਤੇ ਇੱਕ ਮੋਟਰਸਾਈਕਲ ਜ਼ਬਤ ਕੀਤਾ ਗਿਆ ਹੈ।
ਪੰਜਾਬ ਪੁਲਿਸ ਨੂੰ ਨਸ਼ੀਲੇ ਪਦਾਰਥਾਂ ਅਤੇ ਨਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆ ਖ਼ਿਲਾਫ਼ ਮਿਲੀ ਵੱਡੀ ਸਫਲਤਾ
RELATED ARTICLES