More
    HomePunjabi News29 ਸਾਲ ਬਾਅਦ ਆਪਣੇ ਪਿੰਡ ਪੁੱਜੇ ਬਲਵੰਤ ਸਿੰਘ ਰਾਜੋਆਣਾ

    29 ਸਾਲ ਬਾਅਦ ਆਪਣੇ ਪਿੰਡ ਪੁੱਜੇ ਬਲਵੰਤ ਸਿੰਘ ਰਾਜੋਆਣਾ

    ਵੱਡੇ ਭਰਾ ਦੇ ਭੋਗ ’ਚ ਸ਼ਾਮਲ ਹੋਣ ਲਈ ਪੰਜਾਬ-ਹਰਿਆਣਾ ਹਾਈ ਕੋਰਟ ਨੇ ਦਿੱਤੀ ਹੈ 3 ਘੰਟੇ ਦੀ ਪੈਰੋਲ

    ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ’ਚ ਪਟਿਆਲਾ ਦੀ ਸੈਂਟਰਲ ਜੇਲ੍ਹ ’ਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਅੱਜ 29 ਸਾਲ ਬਾਅਦ ਆਪਣੇ ਜੱਦੀ ਪਿੰਡ ਰਾਜੋਆਣਾ ਕਲਾਂ ਵਿਖੇ ਪਹੁੰਚੇ। ਜਿੱਥੇ ਉਹ ਆਪਣੇ ਵੱਡੇ ਭਰਾ ਕੁਲਵੰਤ ਸਿੰਘ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਏ।

    ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਬਲਵੰਤ ਸਿੰਘ ਰਾਜੋਆਣਾ ਦੇ ਵੱਡੇ ਭਰਾ ਦਾ ਦੇਹਾਂਤ ਹੋ ਗਿਆ ਸੀ। ਜਿਸ ਦੇ ਚਲਦਿਆਂ ਉਨ੍ਹਾਂ ਆਪਣੇ ਭਰਾ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਟੈਂਪਰੇਰੀ ਪੈਰੋਲ ਦੀ ਮੰਗ ਕੀਤੀ ਸੀ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਰਾਜੋਆਣਾ ਦੀ ਮੰਗ ਨੂੰ ਸਵੀਕਾਰ ਕਰਦੇ ਹੋਏ ਉਨ੍ਹਾਂ ਨੂੰ 11 ਤੋਂ 3 ਵਜੇ ਤੱਕ ਪੈਰੋਲ ਦਿੱਤੀ ਹੈ।

    RELATED ARTICLES

    Most Popular

    Recent Comments