HomePunjabi Newsਪੰਜਾਬ ’ਚ 26 ਨਵੰਬਰ ਤੱਕ ਝੋਨੇ ਦੀ ਲਿਫਟਿੰਗ ਦਾ ਨਿਰਦੇਸ਼

ਪੰਜਾਬ ’ਚ 26 ਨਵੰਬਰ ਤੱਕ ਝੋਨੇ ਦੀ ਲਿਫਟਿੰਗ ਦਾ ਨਿਰਦੇਸ਼

ਹਾਈਕੋਰਟ ਦੀ ਸਖਤੀ ਤੋਂ ਬਾਅਦ ਐਕਸ਼ਨ ਮੋਡ ’ਚ ਆਈ ਪੰਜਾਬ ਸਰਕਾਰ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਸਖਤੀ ਤੋਂ ਬਾਅਦ ਸੂਬਾ ਸਰਕਾਰ ਵੀ ਐਕਸ਼ਨ ਮੋਡ ਵਿਚ ਆ ਗਈ ਹੈ। ਹੁਣ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਲਿਫਟਿੰਗ ਨੂੰ ਲੈ ਕੇ ਖਰੀਦ ਏਜੰਸੀਆਂ ਨੂੰ ਪੱਤਰ ਭੇਜਿਆ ਗਿਆ ਹੈ।

ਪੱਤਰ ਵਿਚ ਹਾਈਕੋਰਟ ਦੇ ਨਿਰਦੇਸ਼ ਦਾ ਵੀ ਹਵਾਲਾ ਦਿੱਤਾ ਗਿਆ ਹੈ। ਨਾਲ ਹੀ ਏਜੰਸੀਆਂ ਨੂੰ ਸਾਫ ਤੌਰ ’ਤੇ ਕਿਹਾ ਗਿਆ ਗਿਆ ਹੈ ਕਿ 26 ਨਵੰਬਰ ਤੱਕ ਹਰ ਹਾਲ ਵਿਚ ਮੰਡੀਆਂ ਤੋਂ ਫਸਲ ਦੀ ਲਿਫਟਿੰਗ ਕੀਤੀ ਜਾਵੇ। ਕਿਹਾ ਗਿਆ ਕਿ ਫਸਲ ਖਰੀਦ ਦੇ 72 ਘੰਟਿਆਂ ਦੇ ਅੰਦਰ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਤਾਂ ਕਿ ਕਿਸਾਨਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਵੀ ਦੱਸਣਯੋਗ ਹੈ ਕਿ ਮੰਡੀਆਂ ਵਿਚੋਂ ਝੋਨੇ ਦੀ ਸਮੇਂ ਸਿਰ ਲਿਫਟਿੰਗ ਨਾ ਹੋਣ ਕਰਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ। 

RELATED ARTICLES

Most Popular

Recent Comments