More
    HomePunjabi Newsਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ...

    ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

    ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ

    ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ਦੀਆਂ ਸਾਰੀਆਂ 288 ਸੀਟਾਂ ਦੇ ਰੁਝਾਨ ਆ ਚੁੱਕੇ ਹਨ ਅਤੇ ਰੁਝਾਨਾਂ ਅਨੁਸਾਰ ਮਹਾਰਾਸ਼ਟਰ ’ਚ ਮੁੜ ਤੋਂ ਭਾਜਪਾ ਗੱਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ। ਮਹਾਰਾਸ਼ਟਰ ’ਚ ਭਾਜਪਾ ਗੱਠਜੋੜ 200 ਤੋਂ ਜ਼ਿਆਦਾ ਸੀਟਾਂ ’ਤੇ ਅੱਗੇ ਚੱਲ ਰਿਹਾ ਹੈ। ਜਦਕਿ ਕਾਂਗਰਸ ਪਾਰਟੀ ਦੀ ਅਗਵਾਈ ਵਾਲਾ ਗੱਠਜੋੜ 80 ਸੀਟਾਂ ’ਤੇ ਅੱਗੇ ਚੱਲ ਰਿਹਾ ਹੈ। ਆਏ ਰੁਝਾਨਾਂ ਅਨੁਸਾਰ ਮਹਾਰਾਸ਼ਟਰ ’ਚ ਭਾਜਪਾ ਦੀ ਸਰਕਾਰ ਬਣਨਾ ਤੈਅ ਮੰਨਿਆ ਜਾ ਰਿਹਾ ਹੈ।

    ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਥਿੰਦੇ ਨੇ ਕਿਹਾ ਕਿ ਤਿੰਨੋਂ ਪਾਰਟੀਆਂ ਮਿਲ ਕੇ ਸੂਬੇ ਦਾ ਅਗਲਾ ਮੁੱਖ ਮੰਤਰੀ ਤੈਅ ਕਰਨਗੀਆਂ। ਜਦਕਿ ਦੇਵੇਂਦਰ ਫੜਨਵੀਸ ਨੇ ਸ਼ੋਸ਼ਲ ਮੀਡੀਆ ’ਤੇ ਲਿਖਿਆ ਕਿ ਇਕ ਹਾਂ ਤਾਂ ਸੇਫ ਹਾਂ। ਜ਼ਿਕਰਯੋਗ ਹੈ ਕਿ ਭਾਜਪਾ ਗੱਠਜੋੜ ਵਿਚ ਭਾਜਪਾ, ਸ਼ਿਵਸੈਨਾ (ਏਕਨਾਥ ਛਿੰਦੇ) ਅਤੇ ਐਨਸੀਪੀ (ਅਜੀਤ ਪਵਾਰ ਸ਼ਾਮਲ ਹਨ)। ਉਧਰ ਝਾਰਖੰਡ ਵਿਧਾਨ ਸਭਾ ਲਈ ਪਾਈਆਂ ਗਈਆਂ ਵੋਟਾਂ ਦੇ ਰੁਝਾਨ ਵੀ ਆ ਚੁੱਕੇ ਹਨ ਅਤੇ ਇਨ੍ਹਾਂ ਰੁਝਾਨਾਂ ਅਨੁਸਾਰ ਝਾਰਖੰਡ ’ਚ ਮੁੜ ਤੋਂ ਝਾਰਖੰਡ ਮੁਕਤੀ ਮੋਰਚਾ ਨੂੰ ਦੁਬਾਰਾ ਸੱਤਾ ਮਿਲਣੀ ਲਗਭਗ ਤੈਅ ਹੈ। 81 ਸੀਟਾਂ ਦੇ ਆਏ ਰੁਝਾਨਾਂ ਅਨਸਾਰ ਝਾਰਖੰਡ ਮੁਕਤੀ ਮੋਰਚਾ ਗੱਠਜੋੜ ਨੇ 54 ਸੀਟਾਂ ’ਤੇ ਲੀਡ ਹਾਸਲ ਕਰ ਲਈ ਹੈ। ਝਾਰਖੰਡ ਮੁਕਤੀ ਮੋਰਚਾ ਬਹੁਮਤ ਦੇ ਅੰਕੜੇ ਨਾਲੋਂ 13 ਸੀਟਾਂ ’ਤੇ ਅੱਗੇ ਚੱਲ ਰਹੀ ਹੈ।

    RELATED ARTICLES

    Most Popular

    Recent Comments