ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਅਤੇ ਚੋਣ ਆਯੋਗ ਤੋਂ ਮੰਗ ਕੀਤੀ ਹੈ ਕਿ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਪਖਵਾੜੇ ਨੂੰ ਧਿਆਨ ਵਿੱਚ ਰੱਖਦੇ ਹੋਏ ਚੋਣਾਂ ਦੀ ਤਰੀਕ ਨੂੰ ਅੱਗੇ ਵਧਾ ਦਿੱਤਾ ਜਾਣਾ ਚਾਹੀਦਾ ਹੈ। ਕਿਉਂਕਿ ਇਹ ਦਿਨ ਸਿੱਖ ਸੰਗਤ ਦੇ ਲਈ ਬਹੁਤ ਵੱਡਾ ਇਤਿਹਾਸਿਕ ਮਹੱਤ ਰੱਖਦੇ ਹਨ। ਅਕਾਲੀ ਦਲ ਨੇ ਕਿਹਾ ਕਿ ਚੋਣ ਕਰਾਉਂਦੇ ਸਮੇਂ ਇਤਿਹਾਸਿਕ ਮਹੱਤਤਾ ਨੂੰ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ।
ਸ਼੍ਰੋਮਣੀ ਅਕਾਲੀ ਦਲ ਵਲੋਂ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਵਿੱਚ ਬਦਲਾਅ ਕਰਨ ਦੀ ਮੰਗ
RELATED ARTICLES