HomePunjabi Newsਅਡਾਨੀ ਰਿਸ਼ਵਤਖੋਰੀ ਮਾਮਲੇ ਦੀ ਸੰਸਦ ’ਚ ਗੂੰਜ...

ਅਡਾਨੀ ਰਿਸ਼ਵਤਖੋਰੀ ਮਾਮਲੇ ਦੀ ਸੰਸਦ ’ਚ ਗੂੰਜ…

ਰਾਜ ਸਭਾ ਤੇ ਲੋਕ ਸਭਾ ਦੀ ਕਾਰਵਾਈ ਬੁੱਧਵਾਰ ਤੱਕ ਮੁਲਤਵੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਰੋਧੀ ਧਿਰ ਵੱਲੋਂ ਵੱਖ-ਵੱਖ ਮੁੱਦਿਆਂ ਖ਼ਾਸਕਰ ਅਡਾਨੀ  ਰਿਸ਼ਵਤਖੋਰੀ ਮਾਮਲੇ ਅਤੇ ਯੂਪੀ ਦੇ ਸੰਭਲ ਤੇ ਮਨੀਪੁਰ ਹਿੰਸਾ ਨੂੰ ਲੈ ਕੇ ਅੱਜ ਸੋਮਵਾਰ ਨੂੰ ਸੰਸਦ ਦੇ ਦੋਵੇਂ ਸਦਨਾਂ- ਲੋਕ ਸਭਾ ਤੇ ਰਾਜ ਸਭਾ ਵਿਚ ਵਿਰੋਧੀ ਧਿਰਾਂ ਨੇ ਜੰਮ ਕੇ ਹੰਗਾਮਾ ਕੀਤਾ। ਇਸਦੇ ਚੱਲਦਿਆਂ ਦੋਵੇਂ ਸਦਨਾਂ ਦੀ ਕਾਰਵਾਈ ਕੋਈ ਖ਼ਾਸ ਕੰਮ-ਕਾਜ ਕੀਤੇ ਬਿਨਾਂ ਬੁੱਧਵਾਰ 27 ਨਵੰਬਰ ਤੱਕ ਉਠਾ ਦਿੱਤੀ ਗਈ ਹੈ।

ਧਿਆਨ ਰਹੇ ਕਿ ਰਾਜ ਸਭਾ ਦੀ ਕਾਰਵਾਈ ਉਸ ਸਮੇਂ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ ਜਦੋਂ ਕਾਂਗਰਸ ਦੀ ਅਗਵਾਈ ਵਿਚ ਵਿਰੋਧੀ ਪਾਰਟੀਆਂ ਨੇ ਗੌਤਮ ਅਡਾਨੀ ਰਿਸ਼ਵਤਖੋਰੀ ਦਾ ਮੁੱਦਾ ਉਠਾਉਣ ਦੀ ਕੋਸ਼ਿਸ਼ ਕੀਤੀ। ਇਸੇ ਤਰ੍ਹਾਂ ਲੋਕ ਸਭਾ ਵੀ ਜਦੋਂ ਦੁਪਹਿਰ ਵੇਲੇ ਜੁੜੀ ਤਾਂ  ਵਿਰੋਧੀ ਧਿਰ ਦੇ ਮੈਂਬਰ ਉੱਤਰ ਪ੍ਰਦੇਸ਼ ਦੇ ਸੰਭਲ ਵਿੱਚ ਹੋਈ ਹਿੰਸਾ ਨੂੰ ਲੈ ਕੇ ਨਾਅਰੇਬਾਜ਼ੀ ਕਰਦੇ ਹੋਏ ਅਤੇ ਇੱਕ ਅਮਰੀਕੀ ਅਦਾਲਤ ਵਿੱਚ ਉੱਘੇ ਕਾਰੋਬਾਰੀ ਅਡਾਨੀ ਵਿਰੁੱਧ ਲਗਾਏ ਗਏ ਦੋਸ਼ਾਂ ਦੀ ਜਾਂਚ ਦੀ ਮੰਗ ਕਰਦੇ ਸੁਣੇ ਗਏ। ਜ਼ਿਕਰਯੋਗ ਹੈ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। 

RELATED ARTICLES

Most Popular

Recent Comments