ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ.ਰਵਜੋਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਆਗਾਮੀ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ‘ਤੇ ਹੋਣਗੀਆਂ। ਪੰਜਾਬ ਵਿੱਚ ਇਹ ਚੋਣਾਂ ਪੁਰਾਣੀ ਵਾਰਡ ਸੀਮਾ ਤੋਂ ਹੀ ਹੋਣਗੀਆਂ। ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ। ਇਸ ਦੇ ਲਈ ਪੰਜਾਬ ਸਰਕਾਰ ਨੇ ਰਾਜ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਹੁਣ ਚੋਣ ਕਮਿਸ਼ਨ ਨੇ ਫੈਸਲਾ ਕਰਨਾ ਹੈ ਕਿ ਚੋਣਾਂ ਕਦੋਂ ਕਰਵਾਈਆਂ ਜਾਣੀਆਂ ਹਨ।
ਪਾਰਟੀ ਦੇ ਚੋਣ ਨਿਸ਼ਾਨ ‘ਤੇ ਹੋਣਗੀਆਂ ਆਗਾਮੀ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ
RELATED ARTICLES