More
    HomePunjabi Newsਮਹਾਰਾਸ਼ਟਰ ਦੇ ਮੁੱਖ ਮੰਤਰੀ ਸਬੰਧੀ 1 ਦਸੰਬਰ ਨੂੰ ਲਿਆ ਜਾਵੇਗਾ ਫੈਸਲਾ

    ਮਹਾਰਾਸ਼ਟਰ ਦੇ ਮੁੱਖ ਮੰਤਰੀ ਸਬੰਧੀ 1 ਦਸੰਬਰ ਨੂੰ ਲਿਆ ਜਾਵੇਗਾ ਫੈਸਲਾ

    ਏਕਨਾਥ ਸ਼ਿੰਦੇ ਨੂੰ ਡਿਪਟੀ ਸੀਐਮ ਦੇ ਅਹੁਦੇ ਦਾ ਦਿੱਤਾ ਗਿਆ ਆਫਰ

    ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਹੋਈ ਬੈਠਕ ਤੋਂ ਬਾਅਦ ਸ਼ਿਵ ਸੈਨਾ ਆਗੂ ਏਕਨਾਥ ਸ਼ਿੰਦੇ, ਭਾਜਪਾ ਆਗੂ ਦੇਵੇਂਦਰ ਫੜਨਵੀਸ ਅਤੇ ਐਨਸੀਪੀ ਆਗੂ ਅਜੀਤ ਪਵਾਰ ਮੁੰਬਈ ਵਾਪਸ ਪਰਤ ਆਏ ਹਨ। ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਏਕਨਾਥ ਸ਼ਿੰਦੇ ਨੇ ਕਿਹਾ ਕਿ ਗੱਠਜੋੜ ਦੀ ਇਕ ਹੋਰ ਬੈਠਕ ਮੁੰਬਈ ’ਚ ਹੋਵੇਗੀ ਅਤੇ ਉਸ ਮੀਟਿੰਗ ਦੌਰਾਨ ਹੀ ਮੁੱਖ ਮੰਤਰੀ ਸਬੰਧੀ ਫੈਸਲਾ ਲਿਆ ਜਾਵੇਗਾ।

    ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਭਾਜਪਾ ਦੇ ਦੋ ਅਬਜ਼ਰਵਰ 1 ਦਸੰਬਰ ਨੂੰ ਮੁੰਬਈ ਆਉਣਗੇ ਅਤੇ ਉਹ ਵਿਧਾਇਕ ਦਲ ਦੀ ਮੀਟਿੰਗ ਵਿਚ ਸ਼ਾਮਲ ਹੋਣਗੇ। ਇਸ ਤੋਂ ਬਾਅਦ ਹੀ ਮੁੱਖ ਮੰਤਰੀ ਦੇ ਨਾਮ ਸਬੰਧੀ ਐਲਾਨ ਕੀਤਾ ਜਾਵੇਗਾ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸ਼ਿਵ ਸੈਨਾ ਆਗੂ ਏਕਨਾਕ ਸ਼ਿੰਦੇ ਨੂੰ ਅਮਿਤ ਸ਼ਾਹ ਵੱਲੋਂ ਡਿਪਟੀ ਸੀਐਮ ਅਤੇ ਕੇਂਦਰੀ ਮੰਤਰੀ ਦੇ ਅਹੁਦੇ ਦਾ ਆਫ਼ਰ ਦਿੱਤਾ ਗਿਆ ਹੈ। ਜਦਕਿ ਏਕਨਾਥ ਛਿੰਦੇ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਅਹੁਦੇ ਦੀ ਕੋਈ ਲਾਲਸਾ ਨਹੀਂ ਹੈ।

    RELATED ARTICLES

    Most Popular

    Recent Comments