More
    HomePunjabi Newsਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਬਾਹਰ ਕੀਤਾ ਵਿਰੋਧ...

    ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਬਾਹਰ ਕੀਤਾ ਵਿਰੋਧ ਪ੍ਰਦਰਸ਼ਨ

    ਕਿਹਾ : ਸਰਕਾਰ ਕਿਸਾਨਾਂ ਦੀਆਂ ਫਸਲਾਂ ਖਰੀਦਣ ’ਚ ਜਾਣ ਬੁੱਝ ਕੇ ਕਰ ਰਹੀ ਹੈ ਦੇਰੀ

    ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਅੱਜ ਲੋਕ ਸਭਾ ਦੇ ਬਾਹਰ ਭਾਰਤੀ ਜਨਤਾ ਪਾਰਟੀ ਦੇ ਖਿਲਾਫ਼ ਮੋਰਚਾ ਖੋਲ੍ਹ ਦਿੱਤਾ। ਲੋਕ ਸਭਾ ਭਵਨ ਦੇ ਬਾਹਰ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਪਟਿਆਲਾ ਤੋਂ ਸੰਸਦ ਮੈਂਬਰ ਧਰਮਵੀਰ ਗਾਂਧੀ, ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਸ੍ਰੀ ਫਤਿਹਗੜ੍ਹ ਸਾਹਿਬ ਡਾ. ਅਮਰ ਸਿੰਘ ਅਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਭਾਜਪਾ ਖਿਲਾਫ਼ ਨਾਅਰੇਬਾਜ਼ੀ ਕੀਤੀ।

    ਲੋਕ ਸਭਾ ਦੇ ਬਾਹਰ ਖੜ੍ਹੇ ਹੋ ਕੇ ਕਾਂਗਰਸੀ ਸੰਸਦ ਮੈਂਬਰਾਂ ਨੇ ਭਾਜਪਾ ਖਿਲਾਫ਼ ਰੋਸ ਪ੍ਰਗਟਾਇਆ ਅਤੇ ਭਾਜਪਾ ਨੂੰ ਕਿਸਾਨ ਵਿਰੋਧੀ ਪਾਰਟੀ ਦੱਸਿਆ। ਸੰਸਦ ਮੈਂਬਰਾਂ ਨੇ ਭਾਜਪਾ ’ਤੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਭਾਜਪਾ ਪੰਜਾਬ ਦੇ ਕਿਸਾਨਾਂ ਦੀਆਂ ਫਸਲਾਂ ਨੂੰ ਖਰੀਦਣ ’ਚ ਜਾਣ ਬੁੱਝ ਕੇ ਦੇਰੀ ਕਰ ਰਹੀ ਹੈ। ਇਸੇ ਦੌਰਾਨ ਰਾਜਾ ਵੜਿੰਗ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ’ਤੇ ਵੀ ਨਿਸ਼ਾਨਾ ਸਾਧਿਆ।

    RELATED ARTICLES

    Most Popular

    Recent Comments