ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮ ਯੂਨੀਅਨ ਵੱਲੋਂ 8 ਫਰਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ, ਜਿਸ ਕਾਰਨ ਯੂਨੀਅਨ ਨੇ 52 ਯਾਤਰੀਆਂ ਦੇ ਬੈਠਣ ਸਬੰਧੀ ਬਣਾਈ ਗਈ ਪਾਬੰਦੀ ਨੂੰ ਵਾਪਸ ਲੈ ਲਿਆ ਹੈ। ਯੂਨੀਅਨ ਨੇ ਕੇਂਦਰ ਵੱਲੋਂ ਬਣਾਏ ‘ਹਿੱਟ ਐਂਡ ਰਨ’ ਕਾਨੂੰਨ ਅਤੇ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ ਬੱਸਾਂ ਵਿੱਚ 52 ਤੋਂ ਵੱਧ ਸਵਾਰੀਆਂ ਦੇ ਬੈਠਣ ’ਤੇ ਪਾਬੰਦੀ ਲਾ ਦਿੱਤੀ ਸੀ।
ਪੰਜਾਬ ਵਿੱਚ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ
RELATED ARTICLES