ਪੰਜਾਬ ਦੇ ਲੁਧਿਆਣਾ ਦੇ ਨਜ਼ਦੀਕ ਪੈਂਦੇ ਮੁੱਲਾਂਪੁਰ ਦੇ ਵਿਭੂ ਭਾਸਕਰ ਸਰੀਨ ਅਤੇ ਖੰਨਾ ਦੇ 33 ਸਾਲਾ ਪੈਰਾ ਕਰਾਟੇ ਖਿਡਾਰੀ ਤਰੁਣ ਸ਼ਰਮਾ ਨੇ ਦੱਖਣੀ ਅਫਰੀਕਾ ਦੇ ਡਰਬਨ ਵਿੱਚ ਹੋਈ 11ਵੀਂ ਕਾਮਨਵੈਲਥ ਕਰਾਟੇ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਜਿੱਤਿਆ ਹੈ। ਦੋਵਾਂ ਖਿਡਾਰੀਆਂ ਨੇ ਇਤਿਹਾਸਕ ਪ੍ਰਾਪਤੀਆਂ ਕਰਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਪੈਰਾ ਕਰਾਟੇ ਖਿਡਾਰੀ ਤਰੁਣ ਸ਼ਰਮਾ ਨੇ ਪਹਿਲਾਂ ਵੀ ਦੇਸ਼ ਲਈ ਕਈ ਮੈਡਲ ਜਿੱਤੇ ਹਨ।
ਪੈਰਾ ਕਰਾਟੇ ਖਿਡਾਰੀ ਤਰੁਣ ਸ਼ਰਮਾ ਨੇ 11ਵੀਂ ਕਾਮਨਵੈਲਥ ਕਰਾਟੇ ਚੈਂਪੀਅਨਸ਼ਿਪ ਵਿੱਚ ਜਿੱਤਿਆ ਗੋਲਡ
RELATED ARTICLES