More
    HomePunjabi Newsਸੁਖਬੀਰ ਬਾਦਲ ਨੇ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਕੀਤੀ ਸ਼ੁਰੂ

    ਸੁਖਬੀਰ ਬਾਦਲ ਨੇ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਕੀਤੀ ਸ਼ੁਰੂ

    ਪੁਲਿਸ ਵੱਲੋਂ ਸੁਰੱਖਿਆ ਦੇ ਕੀਤੇ ਗਏ ਪੁਖਤਾ ਇੰਤਜ਼ਾਮ

    ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਸਜ਼ਾ ’ਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ। ਤੈਅ ਸਜ਼ਾ ਅਨੁਸਾਰ ਸੁਖਬੀਰ ਬਾਦਲ ਨੇ ਅੱਜ ਵੀਰਵਾਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਸ਼ੁਰੂ ਕਰ ਦਿੱਤੀ ਹੈ, ਜਿੱਥੇੇ ਉਹ ਦੋ ਦਿਨ ਸੇਵਾਦਾਰ ਵਜੋਂ ਸੇਵਾ ਨਿਭਾਉਣਗੇ।

    ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੁਖਬੀਰ ਬਾਦਲ ਸੇਵਾਦਾਰ ਦੀ ਪੁਸ਼ਾਕ ਪਹਿਨ, ਹੱਥ ’ਚ ਭਾਲਾ ਫੜੀ ਅਤੇ ਗਲ ’ਚ ਤਖਤੀ ਲਟਕਾ ਕੇ ਸੇਵਾ ਨਿਭਾਅ ਰਹੇ ਹਨ। ਜਦਕਿ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਦੀ ਸੁਰੱਖਿਆ ਨੂੰ ਹੋਰ ਵਧਾ ਦਿੱਤਾ ਗਿਆ ਹੈ। ਪੰਜਾਬ ਪੁਲਿਸ ਵੱਲੋਂ ਸੁਖਬੀਰ ਬਾਦਲ ਦੁਆਲੇ ਤਿੰਨ ਲੇਅਰਾਂ ’ਚ ਸੁਰੱਖਿਆ ਲਗਾਈ ਗਈ ਹੈ, ਜਿਸ ’ਚ ਦੋ ਐਸਪੀ ਰੈਂਕ ਦੇ ਅਧਿਕਾਰੀ ਵੀ ਤਾਇਨਾਤ ਹਨ। ਇਸ ਤੋਂ ਇਲਾਵਾ ਐਸਜੀਪੀਸੀ ਟਾਸਕ ਫੋਰਸ ਦੇ ਸੇਵਾਦਾਰ ਵੀ ਸੁਖਬੀਰ ਬਾਦਲ ਦੇ ਆਲੇ-ਦੁਆਲੇ ਤਾਇਨਾਤ ਰਹਿਣਗੇ।

    RELATED ARTICLES

    Most Popular

    Recent Comments