More
    HomePunjabi Newsਸੀਨੀਅਰ ਐਡਵੋਕੇਟ ਐਚ ਐਸ ਫੂਲਕਾ ਸ਼ੋ੍ਮਣੀ ਅਕਾਲੀ ਦਲ ਵਿਚ ਹੋਣਗੇ ਸ਼ਾਮਲ

    ਸੀਨੀਅਰ ਐਡਵੋਕੇਟ ਐਚ ਐਸ ਫੂਲਕਾ ਸ਼ੋ੍ਮਣੀ ਅਕਾਲੀ ਦਲ ਵਿਚ ਹੋਣਗੇ ਸ਼ਾਮਲ

    ਕਿਹਾ : ਸ਼ੋ੍ਮਣੀ ਅਕਾਲੀ ਦਲ ਨੂੰ ਮੁੜ ਤੋਂ ਸੁਰਜੀਤ ਕਰਨ ਲਈ ਇਹ ਢੁਕਵਾਂ ਸਮਾਂ ਹੈ

    ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਐਡਵੋਕੇਟ ਐਚ.ਐਸ. ਫੂਲਕਾ ਨੇ ਅੱਜ ਮੁੜ ਸਿਆਸਤ ਵਿਚ ਆਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣਗੇ। ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਫੂਲਕਾ ਨੇ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਬਾਰੇ ਤਾਜ਼ਾ ਘਟਨਾਕ੍ਰਮ ਤੋਂ ਬਾਅਦ ਸੂਬੇ ਦੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੋ ਗਿਆ ਹੈ। ਫੂਲਕਾ ਨੇ ਅੱਗੇ ਕਿਹਾ ਕਿ ਪੰਜਾਬ ਨੂੰ ਖੇਤਰੀ ਪਾਰਟੀ ਦੀ ਲੋੜ ਹੈ ਅਤੇ ਇਹ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਦਾ ਸਹੀ ਸਮਾਂ ਹੈ। ਮੌਜੂਦਾ ਲੀਡਰਸ਼ਿਪ ਨੇ ਅੱਜ ਆਪਣੀਆਂ ਗਲਤੀਆਂ ਮੰਨ ਲਈਆਂ ਹਨ ਅਤੇ ਹੁਣ ਇਹ ਉਨ੍ਹਾਂ ਸਾਰੇ ਲੋਕਾਂ ਲਈ ਨਵੀਂ ਉਮੀਦ ਹੈ ਜੋ ਲੰਬੇ ਸਮੇਂ ਤੋਂ ਅਕਾਲੀ ਦਲ ਵਿਚ ਸ਼ਾਮਿਲ ਹੋਣਾ ਚਾਹੁੰਦੇ ਸਨ।

    ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੂੰ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਮੈਂਬਰਸ਼ਿਪ ਫਾਰਮ ਭਰ ਕੇ ਅਸਲੀ ਅਕਾਲੀ ਦਲ ਦੀ ਸ਼ਾਨ ਬਹਾਲ ਕਰਨ ਦੀ ਕੋਸ਼ਿਸ਼ ਕਰਨਗੇ। ਜ਼ਿਕਰਯੋਗ ਹੈ ਕਿ ਐਚ ਐਸ ਫੂਲਕਾ ਨੇ ਆਮ ਆਦਮੀ ਪਾਰਟੀ ਵੀ ਜੁਆਇਨ ਕੀਤੀ ਸੀ ਅਤੇ ਉਹ ਆਦਮੀ ਪਾਰਟੀ ਦੀ ਟਿਕਟ ’ਤੇ ਵਿਧਾਇਕ ਵੀ ਬਣੇ ਸਨ। ਪਰ ਬਾਅਦ ਵਿਚ ਉਨ੍ਹਾਂ ਆਦਮੀ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਸੀ।

    RELATED ARTICLES

    Most Popular

    Recent Comments