ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) ਨੇ 10ਵੀਂ ਅਤੇ 12ਵੀਂ ਜਮਾਤ ਲਈ ਐਡਮਿਟ ਕਾਰਡ ਜਾਰੀ ਕਰ ਦਿੱਤੇ ਹਨ। 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਐਡਮਿਟ ਕਾਰਡ ਸਕੂਲ ਪ੍ਰਸ਼ਾਸਨ ਵੱਲੋਂ ਅਧਿਕਾਰਤ ਵੈੱਬਸਾਈਟ https://www.cbse.gov.in/ ਰਾਹੀਂ ਡਾਊਨਲੋਡ ਕੀਤੇ ਜਾ ਸਕਦੇ ਹਨ।10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 15 ਫਰਵਰੀ ਨੂੰ ਸ਼ੁਰੂ ਹੋ ਕੇ 13 ਮਾਰਚ ਨੂੰ ਖ਼ਤਮ ਹੋਣਗੀਆਂ। 12ਵੀਂ ਦੀਆਂ ਪ੍ਰੀਖਿਆਵਾਂ 15 ਫਰਵਰੀ ਨੂੰ ਸ਼ੁਰੂ ਹੋਣਗੀਆਂ ਅਤੇ 2 ਅਪ੍ਰੈਲ ਨੂੰ ਖਤਮ ਹੋਣਗੀਆਂ। 10ਵੀਂ ਅਤੇ 12ਵੀਂ ਜਮਾਤਾਂ ਦੀਆਂ ਬੋਰਡ ਪ੍ਰੀਖਿਆਵਾਂ ਇੱਕੋ ਸ਼ਿਫਟ ਵਿੱਚ ਲਈਆਂ ਜਾਣਗੀਆਂ। ਪ੍ਰੀਖਿਆ ਸਵੇਰੇ 10.30 ਵਜੇ ਸ਼ੁਰੂ ਹੋਵੇਗੀ ਅਤੇ ਦੁਪਹਿਰ 1.30 ਵਜੇ ਤੱਕ ਸਮਾਪਤ ਹੋਵੇਗੀ।
ਸੀ.ਬੀ.ਐੱਸ.ਈ. ਨੇ 10ਵੀਂ ਅਤੇ 12ਵੀਂ ਜਮਾਤ ਲਈ ਐਡਮਿਟ ਕਾਰਡ ਕੀਤੇ ਜਾਰੀ
RELATED ARTICLES