ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਇਸਦੇ ਨਾਲ ਹੀ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਸਰਵਣ ਸਿੰਘ ਬੱਲ ਡੀ.ਐਸ.ਪੀ. ਫਿਲੌਰ ਨੇ ਹਥੀਆਰ ਰੱਖਣ ਵਾਲਿਆ ਨੂੰ ਅਪੀਲ ਕੀਤੀ ਹੈ ਕਿ ਉਹ 3 ਦਿਨਾਂ ਦੇ ਅੰਦਰ-ਅੰਦਰ ਆਪਣੇ ਹਥਿਆਰ ਤੁਰੰਤ ਸਬੰਧਤ ਥਾਣੇ ਵਿਚ ਜਮ੍ਹਾ ਕਰਵਾਉਣ। ਉਹਨਾਂ ਕਿਹਾ ਹੈ ਕਿ ਜੇਕਰ ਹਥਿਆਰ ਰੱਖਣ ਵਾਲੇ ਆਪਣੇ ਹਥਿਆਰ ਜਮ੍ਹਾ ਨਹੀਂ ਕਰਵਾਉਂਦੇ ਤਾਂ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਹਥਿਆਰ ਰੱਖਣ ਵਾਲਿਆਂ ਲਈ ਪ੍ਰਸ਼ਾਸਨ ਵਲੋਂ ਜਾਰੀ ਹੋਏ ਸਖ਼ਤ ਆਦੇਸ਼
RELATED ARTICLES