More
    HomeEnglish Newsਸੁਖਬੀਰ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਸੇਵਾ ਕੀਤੀ ਸ਼ੁਰੂ

    ਸੁਖਬੀਰ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਸੇਵਾ ਕੀਤੀ ਸ਼ੁਰੂ

    ਦੋ ਦਿਨ ਨਿਭਾਉਣਗੇ ਧਾਰਮਿਕ ਸੇਵਾ

    ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਲਗਾਈ ਗਈ ਹੈ। ਜਿਸ ਦੇ ਚਲਦਿਆਂ ਸੁਖਬੀਰ ਬਾਦਲ ਅਤੇ ਹੋਰ ਆਗੂ ਆਪਣੀ ਸੇਵਾ ਨਿਭਾਉਣ ਲਈ ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਟੁੱਟੀ ਗੰਢੀ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ। ਜਿੱਥੇ ਉਹ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਨਿਭਾਉਣਗੇ।

    ਸੁਖਬੀਰ ਬਾਦਲ ਨੇ ਸੇਵਾਦਾਰਾਂ ਵਾਲਾ ਚੋਲਾ ਪਹਿਨ ਕੇ ਅਤੇ ਹੱਥ ਵਿਚ ਬਰਛਾ ਫੜ ਕੇ ਸੇਵਾਦਾਰ ਵਜੋਂ ਆਪਣੀ ਸੇਵਾ ਸ਼ੁਰੂ ਕਰ ਦਿੱਤੀ ਹੈ। ਸੁਖਬੀਰ ਬਾਦਲ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਚੱਪੇ-ਚੱਪੇ ’ਤੇ ਪੁਲਿਸ ਤਾਇਨਾਤ ਕੀਤੀ ਗਈ ਅਤੇ ਸਾਰਿਆਂ ਨੂੰ ਚੈਕਿੰਗ ਕਰਕੇ ਅੰਦਰ ਭੇਜਿਆ ਜਾ ਰਿਹਾ ਹੈ।

    RELATED ARTICLES

    Most Popular

    Recent Comments