More
    HomePunjabi Newsਗਿਆਨੀ ਹਰਪ੍ਰੀਤ ਸਿੰਘ ਤੋਂ 15 ਦਿਨਾਂ ਲਈ ਜਥੇਦਾਰ ਦੀਆਂ ਸੇਵਾਵਾਂ ਲਈਆਂ ਵਾਪਸ

    ਗਿਆਨੀ ਹਰਪ੍ਰੀਤ ਸਿੰਘ ਤੋਂ 15 ਦਿਨਾਂ ਲਈ ਜਥੇਦਾਰ ਦੀਆਂ ਸੇਵਾਵਾਂ ਲਈਆਂ ਵਾਪਸ

    ਸ਼ੋ੍ਮਣੀ ਕਮੇਟੀ ਦੀ ਅੰਤਿ੍ਰਗ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ

    ਅੰਮਿ੍ਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੀ ਅੰਤਿ੍ਰਗ ਕਮੇਟੀ ਦੀ ਅੱਜ ਹੋਈ ਮੀਟਿੰਗ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਗਿਆ ਹੈ। ਮੀਟਿੰਗ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ ਆਈ ਸ਼ਿਕਾਇਤ ਦੀ ਜਾਂਚ ਕਰਨ ਲਈ ਤਿੰਨ ਮੈਂਬਰ ਕਮੇਟੀ ਬਣਾ ਦਿੱਤੀ ਗਈ ਹੈ।

    ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਨੂੰ ਸ਼ਾਮਿਲ ਕੀਤਾ ਗਿਆ ਹੈ ਅਤੇ ਇਹ ਕਮੇਟੀ 15 ਦਿਨਾਂ ਵਿਚ ਆਪਣੀ ਰਿਪੋਰਟ ਦੇਵੇਗੀ। ਜਿਸ ਦੇ ਚਲਦਿਆਂ 15 ਦਿਨਾਂ ਲਈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਵਜੋਂ ਸੇਵਾਵਾਂ ਨਿਭਾਉਣ ਤੋਂ ਰੋਕ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਥਾਂ ’ਤੇ ਹੈਡ ਗ੍ਰੰਥੀ ਦਮਦਮਾ ਸਾਹਿਬ ਗਿਆਨੀ ਜਗਤਾਰ ਸਿੰਘ ਸੇਵਾਵਾਂ ਨਿਭਾਉਣਗੇ। ਧਿਆਨ ਰਹੇ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ ਗੁਰਪ੍ਰੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਸ਼ਿਕਾਇਤ ਕਰਕੇ ਗੰਭੀਰ ਦੋਸ਼ ਲਗਾਏ ਗਏ ਸਨ।

    RELATED ARTICLES

    Most Popular

    Recent Comments