More
    HomePunjabi Newsਨਿਗਮ ਚੋਣਾਂ : ਭਲਕੇ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ...

    ਨਿਗਮ ਚੋਣਾਂ : ਭਲਕੇ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ

    ਪੰਜਾਬ ’ਚ ਨਿਗਮ ਅਤੇ ਕੌਂਸਲ ਚੋਣਾਂ ਭਲਕੇ ਸ਼ਨੀਵਾਰ ਨੂੰ

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਲਈ ਭਲਕੇ ਸ਼ਨੀਵਾਰ ਨੂੰ ਵੋਟਾਂ ਪੈਣੀਆਂ ਹਨ। ਵੋਟਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਜਾਵੇਗਾ ਅਤੇ ਸ਼ਾਮ 4 ਵਜੇ ਤੱਕ ਚੱਲੇਗਾ। ਸਿਆਸੀ ਪਾਰਟੀਆਂ ਨੇ 5 ਨਗਰ ਨਿਗਮਾਂ ਅੰਮਿ੍ਰਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿਚ ਚੋਣਾਂ ਜਿੱਤਣ ਲਈ ਪੂਰਾ ਜ਼ੋਰ ਲਗਾਇਆ ਹੈ। ਇਸ ਤੋਂ ਇਲਾਵਾ 41 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵੀ ਭਲਕੇ ਸ਼ਨੀਵਾਰ ਨੂੰ ਹੀ ਹੋ ਰਹੀਆਂ ਹਨ। ਇਨ੍ਹਾਂ ਚੋਣਾਂ ਨੂੰ ਜਿੱਤਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰੋਡ ਸ਼ੋਅ ਵੀ ਕੀਤੇ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਲਈ ਵੋਟਾਂ ਮੰਗੀਆਂ ਹਨ।

    ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਨਵੇਂ ਬਣੇ ਪ੍ਰਧਾਨ ਅਮਨ ਅਰੋੜਾ ਲਈ ਵੀ ਇਹ ਚੋਣਾਂ ਵੱਕਾਰ ਦਾ ਸਵਾਲ ਬਣੀਆਂ ਹੋਈਆਂ ਹਨ ਕਿਉਂਕਿ ਉਨ੍ਹਾਂ ਦੀ ਅਗਵਾਈ ਵਿਚ ਇਹ ਪਹਿਲੀਆਂ ਚੋਣਾਂ ਹਨ। ਉਧਰ ਦੂਜੇ ਪਾਸੇ ਕਾਂਗਰਸ, ਸ਼ੋ੍ਰਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਵੀ ਆਪੋ ਆਪਣੇ ਉਮੀਦਵਾਰਾਂ ਲਈ ਡਟ ਕੇ ਚੋਣ ਪ੍ਰਚਾਰ ਕੀਤਾ ਹੈ, ਪਰ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਇਨ੍ਹਾਂ ਚੋਣਾਂ ਤੋਂ ਦੂਰ ਹੀ ਰਹੇ ਹਨ। 

    RELATED ARTICLES

    Most Popular

    Recent Comments