More
    HomePunjabi Newsਕੇਂਦਰੀ ਸਿੱਖ ਅਜਾਇਬ ਘਰ ’ਚ 8 ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

    ਕੇਂਦਰੀ ਸਿੱਖ ਅਜਾਇਬ ਘਰ ’ਚ 8 ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

    ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸਾਬਕਾ ਜੂਨੀਅਰ ਮੀਤ ਪ੍ਰਧਾਨ ਪਿ੍ਰੰਸੀਪਲ ਸੁਰਿੰਦਰ ਸਿੰਘ ਅਤੇ ਬੱਬਰ ਅਕਾਲੀ ਜਰਨੈਲ ਸਿੰਘ ਕਾਲਰੇ ਸਮੇਤ 8 ਅਹਿਮ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੰਖੇਪ ਧਾਰਮਿਕ ਸਮਾਗਮ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਤੇ ਹੋਰ ਸ਼ਖ਼ਸੀਅਤਾਂ ਵਲੋਂ ਸੁਸ਼ੋਭਿਤ ਕੀਤੀਆਂ ਗਈਆਂ।

    ਇਸ ਮੌਕੇ ਪਿ੍ਰੰਸੀਪਲ ਸੁਰਿੰਦਰ ਸਿੰਘ ਅਤੇ ਬੱਬਰ ਅਕਾਲੀ ਜਰਨੈਲ ਸਿੰਘ ਕਾਲਰੇ ਤੋਂ ਇਲਾਵਾ ਸੁਸ਼ੋਭਿਤ ਕੀਤੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਵਿਚ ਜਥੇਦਾਰ ਮਾਨ ਸਿੰਘ ਹੰਭੋ, ਸਿੱਖ ਇਤਿਹਾਸਕਾਰ ਸਵਰਨ ਸਿੰਘ ਚੂਸਲੇਵੜ੍ਹ, ਗਿਆਨੀ ਦਲੀਪ ਸਿੰਘ ਕਥਾਵਾਚਕ, ਬਾਬਾ ਜੰਗ ਸਿੰਘ ਸੰਪਰਦਾਇ ਮੁਖੀ ਬੁੰਗਾ ਮਸਤੂਆਣਾ ਅਤੇ ਸੰਤ ਬਾਬਾ ਚੰਦਾ ਸਿੰਘ ਮਹੰਤ ਸ਼ਾਮਿਲ ਹਨ। ਤਸਵੀਰਾਂ ਨੂੰ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ ਕਰਨ ਮੌਕੇ ਮਨਜੀਤ ਸਿੰਘ, ਬਾਬਾ ਹਰੀਆਂ ਵੇਲਾਂ ਵਾਲੇ, ਹਰਮਿੰਦਰ ਸਿੰਘ ਗਿੱਲ, ਪ੍ਰਤਾਪ ਸਿੰਘ, ਭਗਵੰਤ ਸਿੰਘ ਧੰਗੇੜਾ ਸਮੇਤ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।

    RELATED ARTICLES

    Most Popular

    Recent Comments