More
    HomePunjabi Newsਪੰਜਾਬ ’ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਵੋਟਿੰਗ ਜਾਰੀ

    ਪੰਜਾਬ ’ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਵੋਟਿੰਗ ਜਾਰੀ

    ਵੋਟਿੰਗ ਦੌਰਾਨ ਸੁਰੱਖਿਆ ਦੇ ਸਖਤ ਪ੍ਰਬੰਧ

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਪੰਜ ਨਗਰ ਨਿਗਮ ਅਤੇ 41 ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਾਂ ਪਾਉਣ ਦਾ ਕੰਮ ਸਵੇਰੇ 7 ਵਜੇ ਸ਼ੁਰੂ ਹੋ ਗਿਆ ਹੈ । ਠੰਡ ਦੇ ਬਾਵਜੂਦ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਵੋਟ ਪਾਉਣ ਲਈ ਪੋਲਿੰਗ ਸਟੇਸ਼ਨਾਂ ਉੱਤੇ ਪਹੁੰਚ ਰਹੇ ਹਨ। ਜ਼ਿਕਰਯੋਗ ਹੈ ਕਿ ਅੰਮਿ੍ਰਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਨਗਰ ਨਿਗਮਾਂ ਦੀਆਂ ਚੋਣਾਂ ਹੋ ਰਹੀਆਂ ਹਨ।

    ਇਨ੍ਹਾਂ ਚੋਣਾਂ ਲਈ 3,300 ਤੋਂ ਵੱਧ ਉਮੀਦਵਾਰ ਮੈਦਾਨ ਵਿੱਚ ਹਨ ਅਤ 3,809 ਪੋਲਿੰਗ ਬੂਥ ਬਣਾਏ ਗਏ ਹਨ। ਵੋਟਿੰਗ ਲਈ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਹ ਚੋਣਾਂ ਮਹੱਤਵਪੂਰਨ ਮੰਨੀਆਂ ਜਾ ਰਹੀਆਂ ਹਨ ਕਿਉਂਕਿ ਇਹ ਸ਼ਹਿਰੀ ਵੋਟਰਾਂ ਵਿੱਚ ਸੱਤਾਧਾਰੀ ਪਾਰਟੀ ਦੀ ਲੋਕਪਿ੍ਰਅਤਾ ਨੂੰ ਪ੍ਰਗਟ ਕਰਨਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ‘ਆਪ’ ਉਮੀਦਵਾਰਾਂ ਲਈ ਰੋਡ ਸ਼ੋਅ ਕੀਤਾ ਅਤੇ ਚੋਣ ਪ੍ਰਚਾਰ ਕੀਤਾ। ‘ਆਪ’ ਦੀ ਪੰਜਾਬ ਇਕਾਈ ਦੇ ਮੁਖੀ ਵਜੋਂ ਨਿਯੁਕਤ ਕੀਤੇ ਜਾਣ ਤੋਂ ਬਾਅਦ ਅਮਨ ਅਰੋੜਾ ਲਈ ਵੀ ਇਹ ਪਹਿਲੀ ਪ੍ਰੀਖਿਆ ਹੋਵੇਗੀ।

    RELATED ARTICLES

    Most Popular

    Recent Comments