More
    HomePunjabi NewsLiberal Breakingਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

    ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

    ਜੈਤਸਰੀ ਮਹਲਾ ੯ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥

    ਵਿਆਖਿਆ:- ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ| ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥ਅੰਗ:-703

    RELATED ARTICLES

    Most Popular

    Recent Comments