More
    HomePunjabi Newsਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ

    ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ

    ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਉਚ ਪੱਧਰੀ ਜਾਂਚ ਦੀ ਕੀਤੀ ਮੰਗ

    ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਕ ਪੱਤਰ ਲਿਖਿਆ ਹੈ। ਉਨ੍ਹਾਂ ਇਸ ਪੱਤਰ ਰਾਹੀਂ ਆਪਣੇ ਪਤੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਜਾਂਚ ਉਚ ਪੱਧਰੀ ਕਮੇਟੀ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਸੁਖਬੀਰ ਬਾਦਲ ਦੀ ਜਾਨ ਬਚਾਉਣ ਵਾਲੇ ਏਐਸਆਈ ਜਸਬੀਰ ਸਿੰਘ ਅਤੇ ਏਐਸਆਈ ਹੀਰਾ ਸਿੰਘ ਨੂੰ ਰਾਸ਼ਟਰਪਤੀ ਮੈਡਲ ਦੇਣ ਦੀ ਮੰਗ ਵੀ ਕੀਤੀ ਹੈ।

    ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਵੀ ਏਐਆਈ ਜਸਬੀਰ ਸਿੰਘ ਅਤੇ ਹੀਰਾ ਸਿੰਘ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਤ ਕਰਨ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਲੰਘੀ 4 ਦਸੰਬਰ ਨੂੰ ਜਦੋਂ ਸੁਖਬੀਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾਦਾਰ ਵਜੋਂ ਆਪਣੀ ਸੇਵਾ ਨਿਭਾਅ ਰਹੇ ਸਨ ਤਾਂ ਉਨ੍ਹਾਂ ਹਮਲਾ ਹੋਇਆ ਸੀ ਅਤੇ ਉਨ੍ਹਾਂ ਦੀ ਸੁਰੱਖਿਆ ਕਰਮਚਾਰੀਆਂ ਵੱਲੋਂ ਅੱਗੇ ਆ ਕੇ ਉਨ੍ਹਾਂ ਦੀ ਜਾਨ ਬਚਾਈ ਗਈ ਸੀ।

    RELATED ARTICLES

    Most Popular

    Recent Comments