More
    HomePunjabi Newsਕਾਂਗਰਸ ਪਾਰਟੀ ਨੇ ਗੁਰਜੀਤ ਸਿੰਘ ਔਜਲਾ ਦੀ ਜ਼ਿੰਮੇਵਾਰੀ ਵਧਾਈ

    ਕਾਂਗਰਸ ਪਾਰਟੀ ਨੇ ਗੁਰਜੀਤ ਸਿੰਘ ਔਜਲਾ ਦੀ ਜ਼ਿੰਮੇਵਾਰੀ ਵਧਾਈ

    ਸੰਸਦ ਮੈਂਬਰ ਔਜਲਾ ਨੂੰ ਪੰਜਾਬ, ਚੰਡੀਗੜ੍ਹ ਤੇ ਜੰਮੂ ਕਸ਼ਮੀਰ ਦਾ ਕਨਵੀਨਰ ਬਣਾਇਆ

    ਅੰਮਿ੍ਤਸਰ/ਬਿਊਰੋ ਨਿਊਜ਼  : ਕਾਂਗਰਸ ਪਾਰਟੀ ਦੇ ਸੰਸਦੀ ਦਲ ਵੱਲੋਂ ਅੰਮਿ੍ਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਪੰਜਾਬ, ਚੰਡੀਗੜ੍ਹ ਅਤੇ ਜੰਮੂ ਕਸ਼ਮੀਰ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਸ ਨਿਯੁਕਤੀ ਲਈ ਕਾਂਗਰਸ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ।

    ਔਜਲਾ ਨੇ ਕਿਹਾ ਕਿ ਲੋਕਾਂ ਦੀ ਭਲਾਈ ਅਤੇ ਦੇਸ਼ ਦਾ ਵਿਕਾਸ ਉਨ੍ਹਾਂ ਦਾ ਸੁਫਨਾ ਹੈ। ਔਜਲਾ ਨੇ ਕਿਹਾ ਕਿ ਕਨਵੀਨਰ ਨਿਯੁਕਤ ਕਰਨ ਲਈ ਕਾਂਗਰਸ ਪਾਰਟੀ ਨੇ ਉਨ੍ਹਾਂ ’ਤੇ ਜੋ ਭਰੋਸਾ ਕੀਤਾ ਹੈ, ਉਹ ਉਸ ਉੱਪਰ ਖਰੇ ਉਤਰਨ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਸੰਵਿਧਾਨ ਦੀ ਰਾਖੀ ਲਈ ਕੰਮ ਕਰਦੀ ਰਹੇਗੀ ਅਤੇ ਲੋਕਾਂ ਦੇ ਹੱਕਾਂ ਲਈ ਹਮੇਸ਼ਾ ਖੜ੍ਹੀ ਰਹੇਗੀ। 

    RELATED ARTICLES

    Most Popular

    Recent Comments