ਪੰਜਾਬ ਦੇ ਜ਼ਿਲ੍ਹਾ ਰੋਪੜ ਦੀ ਰਹਿਣ ਵਾਲੀ ਸਾਨਵੀ ਨੂੰ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਸਾਨਵੀ ਸਭ ਤੋਂ ਛੋਟੀ ਉਮਰ ਦੀ ਪਰਬਤਾਰੋਹੀ ਵਜੋਂ ਵਿਸ਼ਵ ਦੀਆਂ ਪ੍ਰਸਿੱਧ ਚੋਟੀਆਂ ’ਤੇ ਤਿਰੰਗਾ ਲਹਿਰਾ ਚੁੱਕੀ ਹੈ। ਸਾਨਵੀ ਸੂਦ ਏਸ਼ੀਆ ਦੀ ਸਭ ਤੋਂ ਛੋਟੀ ਉਮਰ ਦੀ ਮਾਊਂਟ ਕਿਲੀਮੰਜਾਰੋ ’ਤੇ ਚੜ੍ਹਨ ਵਾਲੀ ਪਹਿਲੀ ਪਰਬਤਰੋਹੀ ਬਣੀ ਸੀ। 17 ਬੱਚਿਆਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ। ਇਨ੍ਹਾਂ ਵਿੱਚ 7 ਲੜਕੇ ਅਤੇ 10 ਲੜਕੀਆਂ ਸ਼ਾਮਲ ਹਨ।
ਪੰਜਾਬ ਦੀ ਸਾਨਵੀ ਨੂੰ ਮਿਲਿਆ ਰਾਸ਼ਟਰੀ ਬਾਲ ਪੁਰਸਕਾਰ, ਰਾਸ਼ਟਰਪਤੀ ਨੇ ਕੀਤਾ ਸਨਮਾਨਿਤ
RELATED ARTICLES