ਕਿਸਾਨਾਂ ਨੇ ਅੱਜ ਹਰਿਆਣਾ-ਪੰਜਾਬ ਦੀ ਸਰਹੱਦ ਖਨੌਰੀ ਵਿਖੇ ਮੀਟਿੰਗ ਕਰਕੇ 30 ਦਸੰਬਰ ਨੂੰ ਪੰਜਾਬ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਾਰੀਆਂ ਰੇਲ ਗੱਡੀਆਂ, ਬੱਸਾਂ ਅਤੇ ਸਰਕਾਰੀ ਅਤੇ ਨਿੱਜੀ ਅਦਾਰੇ ਬੰਦ ਰਹਿਣਗੇ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਇਸ ਦੌਰਾਨ ਸੜਕੀ ਅਤੇ ਰੇਲ ਆਵਾਜਾਈ ਪੂਰੀ ਤਰ੍ਹਾਂ ਬੰਦ ਰਹੇਗੀ।
ਬ੍ਰੇਕਿੰਗ: ਪੰਜਾਬ ਬੰਦ ਦੌਰਾਨ ਬੰਦ ਰਹੇਗੀ ਸੜਕੀ ਆਵਾਜਾਈ ਅਤੇ ਟਰੇਨਾਂ
RELATED ARTICLES