HomePunjabi Newsਆਰਥਿਕਤਾ ਦੇ ਸਭ ਵੱਡੇ ਡਾਕਟਰ ਸਨ ਡਾ. ਮਨਮੋਹਨ ਸਿੰਘ

ਆਰਥਿਕਤਾ ਦੇ ਸਭ ਵੱਡੇ ਡਾਕਟਰ ਸਨ ਡਾ. ਮਨਮੋਹਨ ਸਿੰਘ

ਡਾ. ਮਨਮੋਹਨ ਸਿੰਘ ਦਾ ਭਲਕੇ ਸ਼ਨੀਵਾਰ ਨੂੰ ਹੋਵੇਗਾ ਅੰਤਿਮ ਸਸਕਾਰ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਵੀਰਵਾਰ ਦੀ ਰਾਤ ਨੂੰ ਦਿਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ ਸ਼ਨੀਵਾਰ ਕੀਤਾ ਜਾਵੇਗਾ। ਆਰਥਿਕਤਾ ਦੇ ਸਭ ਤੋਂ ਵੱਡੇ ਡਾਕਟਰ ਮੰਨੇ ਜਾਂਦੇ ਡਾ. ਮਨਮੋਹਨ ਸਿੰਘ ਦੀ ਉਮਰ 92 ਸਾਲ ਸੀ ਅਤੇ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ।

ਡਾ. ਮਨਮੋਹਨ ਸਿੰਘ 2004 ਵਿਚ ਭਾਰਤ ਦੇ 14ਵੇਂ ਪ੍ਰਧਾਨ ਮੰਤਰੀ ਬਣੇ ਸਨ ਅਤੇ ਉਨ੍ਹਾਂ ਨੇ ਮਈ 2014 ਤੱਕ ਇਸ ਅਹੁਦੇ ’ਤੇ ਦੋ ਕਾਰਜਕਾਲ ਪੂਰੇ ਕੀਤੇ। ਡਾ. ਮਨਮੋਹਨ ਸਿੰਘ ਭਾਰਤ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਰਹੇ ਹਨ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ ’ਤੇ ਕੇਂਦਰ ਸਰਕਾਰ ਨੇ 7 ਦਿਨ ਦੇ ਰਾਸ਼ਟਰੀ ਸ਼ੋਕ ਦਾ ਐਲਾਨ ਕੀਤਾ ਹੈ। ਡਾ. ਮਨਮੋਹਨ ਸਿੰਘ ਹੋਰਾਂ ਨੂੰ ਆਰਥਿਕਤਾ ਦੇ ਸਭ ਤੋਂ ਵੱਡੇ ਡਾਕਟਰ ਮੰਨਿਆ ਜਾਂਦਾ ਹੈ।

ਡਾ. ਮਨਮੋਹਨ ਸਿੰਘ ਦੇ ਦਿਹਾਂਤ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪਿ੍ਰਅੰਕਾ ਗਾਂਧੀ, ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸੁਖਬੀਰ ਸਿੰਘ ਬਾਦਲ, ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਸਣੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।  

RELATED ARTICLES

Most Popular

Recent Comments