ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸੋਨੀਆ ਗਾਂਧੀ, ਰਾਹੁਲ ਗਾਂਧੀ ਵੀ ਸਸਕਾਰ ਮੌਕੇ ਰਹੇ ਮੌਜੂਦ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੱਜ ਸ਼ਨੀਵਾਰ ਨੂੰ ਨਵੀਂ ਦਿੱਲੀ ਦੇ ਨਿਗਮ ਬੋਧਘਾਟ ਵਿਖੇ ਸਰਕਾਰੀ ਸਨਮਾਨ ਦੇ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਮਿ੍ਰਤਕ ਦੇਹ ਨੂੰ ਫੌਜ ਦੀ ਤੋਪਗੱਡੀ ਰਾਹੀਂ ਨਿਗਮ ਬੋਧਘਾਟ ਵਿਖੇ ਲਿਆਂਦਾ ਗਿਆ ਜਿੱਥੇ ਤਿੰਨੋਂ ਸੈਨਾਵਾਂ ਵੱਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ ਅਤੇ ਇਸ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਕੀਤਾ ਗਿਆ।
ਇਸ ਮੌਕੇ ਡਾ. ਮਨਮੋਹਨ ਸਿੰਘ ਪਤਨੀ ਗੁਰਸ਼ਰਨ ਕੌਰ, ਉਨ੍ਹਾਂ ਦੀਆਂ ਤਿੰਨੋਂ ਬੇਟੀਆਂ, ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ,ਭਾਜਪਾ ਪ੍ਰਧਾਨ ਜੇਪੀ ਨੱਢਾ, ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੁ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ,ਸੋਨੀਆ ਗਾਂਧੀ, ਪਿ੍ਰਅੰਕਾ ਗਾਂਧੀ, ਭੂਟਾਨ ਦੇ ਨਰੇਸ਼ ਸਮੇਤ ਵੱਡੀ ਗਿਣਤੀ ਵਿਚ ਉਨ੍ਹਾਂ ਨੂੰ ਚਾਹੁਣ ਵਾਲੇ ਮੌਜੂਦ ਸਨ। ਅੰਤਿਮ ਸਸਕਾਰ ਮੌਕੇ ਡਾ. ਮਨਮੋਹਨ ਸਿੰਘ ਅਮਰ ਰਹੇ ਦੇ ਨਾਅਰਿਆਂ ਨਾਲ ਅਸਮਾਨ ਗੂੰਜ ਉਠਿਆ।