ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਨਵੇਂ ਸਾਲ ਦੇ ਪਹਿਲੇ ਦਿਨ ਲੁਧਿਆਣਾ ‘ਚ ਦਿਲ ਲੁਮੀਨੈਟੀ ਟੂਰ ਦਾ ਆਖਰੀ ਸ਼ੋਅ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦਿਲਜੀਤ ਨੇ ਪੀਐਮ ਮੋਦੀ ਨੂੰ ਦੇਖਦੇ ਹੀ ਸਲਾਮ ਕੀਤਾ। ਪ੍ਰਧਾਨ ਮੰਤਰੀ ਨੇ ਵੀ ਦੁਸਾਂਝ ਨੂੰ ਸਤਿ ਸ਼੍ਰੀ ਅਕਾਲ ਕਹਿ ਕੇ ਸਵਾਗਤ ਕੀਤਾ। ਦੋਸਾਂਝ ਨੇ ਐਕਸ (ਪਹਿਲਾਂ ਟਵਿੱਟਰ) ‘ਤੇ ਪੀਐਮ ਮੋਦੀ ਨਾਲ ਆਪਣੀ ਮੁਲਾਕਾਤ ਦੀਆਂ ਕੁਝ ਤਸਵੀਰਾਂ ਅਤੇ ਵੀਡੀਓ ਵੀ ਸ਼ੇਅਰ ਕੀਤੀਆਂ ਹਨ। ਉਨ੍ਹਾਂ ਇਸ ਮੁਲਾਕਾਤ ਨੂੰ ਯਾਦਗਾਰੀ ਦੱਸਿਆ।
ਦਿਲਜੀਤ ਦੋਸਾਂਝ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
RELATED ARTICLES