4 ਤੋਂ 6 ਜਨਵਰੀ ਤੱਕ ਪੰਜਾਬ ’ਚ ਮੀਂਹ ਦੀ ਵੀ ਸੰਭਾਵਨਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਸਣੇ ਪੂਰੇ ਉੱਤਰੀ ਭਾਰਤ ਵਿੱਚ ਸੀਤ ਲਹਿਰ ਚੱਲ ਰਹੀ ਹੈ ਅਤੇ ਠੰਡ ਨੇ ਜ਼ੋਰ ਫੜ ਲਿਆ ਹੈ। ਇਸਦੇ ਚੱਲਦਿਆਂ ਲਗਾਤਾਰ ਡਿੱਗ ਰਹੇ ਤਾਪਮਾਨ ਨੇ ਲੋਕਾਂ ਨੂੰ ਕੰਬਣੀ ਛੇੜੀ ਰੱਖੀ ਅਤੇ ਚੱਲ ਰਹੀਆਂ ਠੰਢੀਆਂ ਹਵਾਵਾਂ ਨੇ ਜਨ-ਜੀਵਨ ਵੀ ਪ੍ਰਭਾਵਿਤ ਕਰ ਦਿੱਤਾ। ਮੌਸਮ ਵਿਗਿਆਨੀਆਂ ਨੇ ਪੰਜਾਬ ਤੇ ਹਰਿਆਣਾ ਵਿੱਚ ਅਗਲੇ ਦਿਨਾਂ ਦੌਰਾਨ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਹੈ। ਇਨ੍ਹਾਂ ਦਿਨਾਂ ਵਿੱਚ ਪੈ ਰਹੀ ਧੁੰਦ ਤੇ ਸੀਤ ਲਹਿਰ ਕਣਕ ਦੀ ਫਸਲ ਲਈ ਲਾਹੇਵੰਦ ਦੱਸੀ ਜਾ ਰਹੀ ਹੈ।
ਇਸੇ ਦੌਰਾਨ ਸਿਹਤ ਵਿਭਾਗ ਨੇ ਲੋਕਾਂ ਨੂੰ ਠੰਡ ਤੋਂ ਬਚਣ ਦੀ ਅਪੀਲ ਕੀਤੀ ਹੈ ਅਤੇ ਬਿਨਾ ਕੰਮ ਤੋਂ ਘਰ ਤੋਂ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਹੈ। ਉਧਰ ਦੂਜੇ ਪਾਸੇ ਮੌਸਮ ਵਿਭਾਗ ਦਾ ਮੰਨਣਾ ਹੈ ਕਿ ਪੰਜਾਬ ਅਤੇ ਨੇੜਲੇ ਇਲਾਕਿਆਂ ਵਿਚ 4 ਤੋਂ 6 ਜਨਵਰੀ ਤੱਕ ਮੀਂਹ ਵੀ ਪੈ ਸਕਦਾ ਹੈ।


