More
    HomePunjabi Newsਮਾਘੀ ਮੇਲੇ ਮੌਕੇ ਹੋਵੇਗਾ ਸ਼ੋ੍ਮਣੀ ਅਕਾਲੀ ਦਲ ਆਨੰਦਪੁਰ ਸਾਹਿਬ ਦਾ ਐਲਾਨ

    ਮਾਘੀ ਮੇਲੇ ਮੌਕੇ ਹੋਵੇਗਾ ਸ਼ੋ੍ਮਣੀ ਅਕਾਲੀ ਦਲ ਆਨੰਦਪੁਰ ਸਾਹਿਬ ਦਾ ਐਲਾਨ

    ਸੰਸਦ ਮੈਂਬਰ ਸਰਜੀਤ ਸਿੰਘ ਖਾਲਸਾ ਬੋਲੇ : ਲੜੀ ਜਾਵੇਗੀ ਅਧਿਕਾਰਾਂ ਦੀ ਲੜਾਈ

    ਫਰੀਦਕੋਟ/ਬਿਊਰੋ ਨਿਊਜ਼ : ਪੰਜਾਬ ਦੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਜੇਲ੍ਹ ’ਚ ਬੰਦ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਨਾਲ ਮਿਲ ਕੇ ਬਣਾਈ ਜਾਣ ਵਾਲੀ ਪਾਰਟੀ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਸਰਬਜੀਤ ਸਿੰਘ ਖਾਲਸਾ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਦਾ ਨਾਮ ਸ਼ੋ੍ਰਮਣੀ ਅਕਾਲੀ ਦਲ ਆਨੰਦਪੁਰ ਸਾਹਿਬ ਹੋਵੇਗਾ। ਜਿਸ ਦਾ ਰਸਮੀ ਐਲਾਨ 14 ਜਨਵਰੀ ਨੂੰ ਮੁਕਤਸਰ ਦੇ ਮਾਘੀ ਮੇਲੇ ਮੌਕੇ ਹੋਣ ਵਾਲੀ ਪੰਥ ਬਚਾਓ, ਪੰਜਾਬ ਬਚਾਓ ਕਾਨਫਰੰਸ ਦੌਰਾਨ ਕੀਤਾ ਜਾਵੇਗਾ।

    ਉਨ੍ਹਾਂ ਦੱਸਿਆ ਕਿ ਕਾਨਫਰੰਸ ਸਬੰਧੀ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਅਤੇ ਆਪਣੇ ਸਮਰਥਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਤਾਂ ਜੋ ਸਾਰਿਆਂ ਨੂੰ ਨਵੀਂ ਪਾਰਟੀ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾ ਸਕੇ। ਖਾਲਸਾ ਨੇ ਦੱਸਿਆ ਕਿ ਇਸ ਪਾਰਟੀ ਵਿਚ ਉਨ੍ਹਾਂ ਲੋਕਾਂ ਨੂੰ ਸ਼ਾਮਲ ਕੀਤਾ ਜਾਵੇਗਾ ਜੋ ਪੰਜਾਬ ਨੂੰ ਬਚਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਦੀ ਪਾਰਟੀ ਸੂਬੇ ਦੇ ਅਧਿਕਾਰਾਂ ਦੀ ਲੜਾਈ ਲੜੇਗੀ।

    RELATED ARTICLES

    Most Popular

    Recent Comments