ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਮੰਗਲਵਾਰ ਨੂੰ ਚੰਡੀਗੜ੍ਹ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਕੌਮੀ ਇਨਸਾਫ਼ ਮੋਰਚੇ ਦੇ 2 ਸਾਲ ਪੂਰੇ ਹੋਣ ‘ਤੇ ਮੋਹਾਲੀ ‘ਚ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਪੁਲੀਸ ਨੂੰ ਚਕਮਾ ਦੇ ਕੇ ਚੰਡੀਗੜ੍ਹ ਵਿੱਚ ਦਾਖ਼ਲ ਹੋ ਗਏ। ਪੁਲਿਸ ਨੇ ਉਨ੍ਹਾਂ ‘ਤੇ ਲਾਠੀਚਾਰਜ ਕੀਤਾ, ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਪਾਣੀ ਦੀਆਂ ਬੋਛਾਰਾਂ ਦੀ ਵਰਤੋਂ ਕੀਤੀ।
ਬ੍ਰੇਕਿੰਗ : ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਵਿੱਚ ਪ੍ਰਦਰਸ਼ਨ
RELATED ARTICLES


