ਲੋਕ ਸਭਾ ਚੋਣਾਂ ਨੇੜੇ ਹਨ ਅਤੇ ਇਸਨੂੰ ਦੇਖਦਿਆਂ ਪੰਜਾਬ ਕਾਂਗਰਸ ਸੂਬੇ ਦੇ ਲੋਕਾਂ ਦੀ ਨਬਜ਼ ਲੱਭਣ ਲਈ ਸਰਵੇਖਣ ਦਾ ਸਹਾਰਾ ਲੈ ਰਹੀ ਹੈ ਅਤੇ ਉਸ ਮੁਤਾਬਕ ਰਣਨੀਤੀ ਬਣਾ ਰਹੀ ਹੈ। ਸਰਵੇ ਦਾ ਕੰਮ ਸ਼ੁਰੂ ਹੋ ਗਿਆ ਹੈ। ਇਹ ਸਰਵੇ 3 ਏਜੰਸੀਆਂ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਕੀਤਾ ਜਾ ਰਿਹਾ ਹੈ। ਜਿਸ ਦੀ ਰਿਪੋਰਟ 28 ਫਰਵਰੀ ਤੱਕ ਆ ਜਾਵੇਗੀ। ਪਾਰਟੀ ਆਗੂਆਂ ਨੂੰ ਉਮੀਦ ਹੈ ਕਿ ਉਹ ਇਸ ਸਰਵੇਖਣ ਤੋਂ ਸਾਹਮਣੇ ਆਉਣ ਵਾਲੀ ਜਾਣਕਾਰੀ ਦੇ ਆਧਾਰ ‘ਤੇ ਭਵਿੱਖ ਦੀ ਰਣਨੀਤੀ ਘੜਨ ‘ਚ ਸਫਲ ਹੋਣਗੇ।
ਲੋਕ ਸਭਾ ਚੋਣਾਂ ਦੀ ਤਿਆਰੀ ਵਿੱਚ ਜੁਟੀ ਕਾਂਗਰਸ, ਸੂਬੇ ਵਿੱਚ ਕਰਵਾਏਗੀ ਸਰਵੇਖਣ
RELATED ARTICLES