ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ । ਕਿਸਾਨਾਂ ਵੱਲੋਂ ਇਹ ਪ੍ਰਦਰਸ਼ਨ ਅੰਮ੍ਰਿਤਸਰ ਦੇ ਗੋਲਡਨ ਗੇਟ ਦੇ ਕੋਲ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ 13 ਜਨਵਰੀ ਨੂੰ ਲੋਹੜੀ ਦੇ ਮੌਕੇ ਤੇ ਨਵੇਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਨੂੰ ਸਾੜਿਆ ਜਾਵੇਗਾ। ਇਹ ਵਿਰੋਧ ਪ੍ਰਦਰਸ਼ਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਕੀਤਾ ਗਿਆ।
ਅੰਮ੍ਰਿਤਸਰ ਵਿਖੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕਿਆ
RELATED ARTICLES