ਚੰਡੀਗੜ੍ਹ ਵਿੱਚ 30 ਜਨਵਰੀ ਨੂੰ ਹੋਈਆਂ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਿਹਾ ਵਿਵਾਦ ਨਿੱਤ ਨਵਾਂ ਮੋੜ ਲੈ ਰਿਹਾ ਹੈ। ਅੱਜ ਇਸ ਮਾਮਲੇ ‘ਚ ਕਾਂਗਰਸ ਵੱਲੋਂ ਦਾਇਰ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਹ ਪਟੀਸ਼ਨ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਲੈ ਕੇ ਦਾਇਰ ਕੀਤੀ ਗਈ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਮੇਅਰ ਚੋਣਾਂ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਗਈ ਸੀ। ਹੁਣ ਦੋਵਾਂ ਮਾਮਲਿਆਂ ਦੀ ਸੁਣਵਾਈ 26 ਫਰਵਰੀ ਨੂੰ ਹੋਣੀ ਹੈ।
ਚੰਡੀਗੜ੍ਹ ਕਾਂਗਰਸ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ, 26 ਨੂੰ ਹੋਵੇਗੀ ਸੁਣਵਾਈ
RELATED ARTICLES