More
    HomePunjabi Newsਦਿਲਜੀਤ ਦੁਸਾਂਝ ਦੀ ਫਿਲਮ ‘ਪੰਜਾਬ 95’ ਫਰਵਰੀ ’ਚ ਹੋਵੇਗੀ ਰਿਲੀਜ਼

    ਦਿਲਜੀਤ ਦੁਸਾਂਝ ਦੀ ਫਿਲਮ ‘ਪੰਜਾਬ 95’ ਫਰਵਰੀ ’ਚ ਹੋਵੇਗੀ ਰਿਲੀਜ਼

    ਜਸਵੰਤ ਸਿੰਘ ਖਾਲੜਾ ਦੇ ਸੰਘਰਸ਼ਮਈ ਜੀਵਨ ’ਤੇ ਆਧਾਰਤ ਹੈ ਫਿਲਮ ‘ਪੰਜਾਬ 95’

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬੀ ਸੁਪਰ ਸਟਾਰ ਦਿਲਜੀਤ ਦੁਸਾਂਝ ਦੀ ਚਰਚਿਤ ਫਿਲਮ ‘ਪੰਜਾਬ 95’ ਫਰਵਰੀ ਵਿਚ ਰਿਲੀਜ਼ ਹੋਵੇਗੀ। ਇਸ ਸਬੰਧੀ ਜਾਣਕਾਰੀ ਖੁਦ ਦਿਲਜੀਤ ਦੁਸਾਂਝ ਵੱਲੋਂ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਦਿੱਤੀ ਗਈ ਹੈ ਜਦਕਿ ਫਿਲਮ ਦੀ ਰਿਲੀਜ਼ ਤਰੀਕ ਸਬੰਧੀ ਉਨ੍ਹਾਂ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਇਹ ਫ਼ਿਲਮ ਮਨੁੱਖੀ ਅਧਿਕਾਰਾਂ ਲਈ ਲੜਨ ਵਾਲੇ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਅਧਾਰਤ ਹੈ।

    ਦਿਲਜੀਤ ਦੁਸਾਂਝ ਇਸ ਫਿਲਮ ਵਿਚ ਜਸਵੰਤ ਸਿੰਘ ਖਾਲੜਾ ਦੀ ਭੂਮਿਕਾ ਵਿਚ ਹਨ ਜੋ ਉਨ੍ਹਾਂ ਦੇ ਕੈਰੀਅਰ ਦੀ ਸਭ ਤੋਂ ਅਹਿਮ ਭੂਮਿਕਾਵਾਂ ਵਿਚੋਂ ਇਕ ਮੰਨੀ ਜਾ ਰਹੀ ਹੈ। ਦਿਲਜੀਤ ਦੁਸਾਂਝ ਵੱਲੋਂ ਸ਼ੋਸ਼ਲ ਮੀਡੀਆ ’ਤੇ ਫਿਲਮ ਦੀਆਂ ਕੁੱਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਗਈਆਂ ਹਨ, ਜਿਸ ਦੇ ਨਾਲ ਉਨ੍ਰਾਂ ਲਿਖਿਆ ਕਿ ਮੈਂ ਹਨ੍ਹੇਰਿਆਂ ਨੂੰ ਚੁਣੌਤੀ ਦਿੰਦਾ ਹਾਂ।

    RELATED ARTICLES

    Most Popular

    Recent Comments