More
    HomePunjabi Newsਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਪਾਤਰ ਯਾਦਗਾਰੀ ਸਮਾਗਮ ’ਚ ਕੀਤੀ ਸ਼ਿਰਕਤ

    ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਪਾਤਰ ਯਾਦਗਾਰੀ ਸਮਾਗਮ ’ਚ ਕੀਤੀ ਸ਼ਿਰਕਤ

    ਪਾਤਰ ਦੇ ਨਾਮ ’ਤੇ ਐਥੀਕਲ ਆਰਟੀਕਲ ਇੰਟੈਲੀਜੈਂਸ ਸੈਂਟਰ ਬਣਾਉਣ ਦਾ ਕੀਤਾ ਐਲਾਨ

    ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰੂ ਨਗਰੀ ਸ੍ਰੀ ਅਮਿ੍ਰਤਸਰ ਸਾਹਿਬ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਮਰਹੂਮ ਕਵੀ ਸੁਰਜੀਤ ਪਾਤਰ ਦੀ ਯਾਦ ਵਿਚ ਕਰਵਾਏ ਗਏ ਸਮਾਗਮ ਵਿਚ ਸ਼ਿਰਕਤ ਕੀਤੀ। ਇਹ ਪ੍ਰੋਗਰਾਮ ਅੰਮਿ੍ਰਤਸਰ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਅਤੇ ਸਮਾਗਮ ਕਵੀ ਸੁਰਜੀਤ ਪਾਤਰ ਦਾ ਪਰਿਵਾਰ ਵੀ ਮੌਜੂਦ ਰਿਹਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਵਰਸਿਟੀ ’ਚ ਸੁਰਜੀਤ ਪਾਤਰ ਦੇ ਨਾਮ ’ਤੇ ‘ਐਥੀਕਲ ਆਰਟੀਕਲ ਇੰਟੈਲੀਜੈਂਸ ਸੈਂਟਰ’ ਬਣਾਉਣ ਦਾ ਐਲਾਨ ਵੀ ਕੀਤਾ।

    ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਮਰਹੂਮ ਕਵੀ ਸੁਰਜੀਤ ਪਾਤਰ ਨਾਲ ਬਿਤਾਏ ਪਲਾਂ ਨੂੰ ਵੀ ਯਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਅਸੀਂ ਪੰਜਾਬ ਦੇ ਮਸ਼ਹੂਰ ਕਵੀ ਸੁਰਜੀਤ ਪਾਤਰ ਦੀ ਯਾਦ ’ਚ ਇਕੱਠੇ ਹੋਏ ਹਾਂ ਅਤੇ ਉਨ੍ਹਾਂ ਕਵਿਤਾ ਨੂੰ ਇਕ ਨਵਾਂ ਰੂਪ ਦਿੱਤਾ ਸੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੁਰਜੀਤ ਪਾਤਰ ਨਾਲ ਮੇਰਾ ਬਹੁਤ ਪਿਆਰ ਸੀ ਅਤੇ ਮੈਂ ਉਨ੍ਹਾਂ ਨੂੰ ਮਿਲਣ ਲਈ ਅਕਸਰ ਲੁਧਿਆਣਾ ਜਾਇਆ ਕਰਦਾ ਸੀ।

    RELATED ARTICLES

    Most Popular

    Recent Comments