More
    HomePunjabi Newsਪਾਕਿਸਤਾਨ ’ਚ ਨਵਾਜ਼ ਸ਼ਰੀਫ਼ ਅਤੇ ਬਿਲਾਵਲ ਭੁੱਟੋ ਮਿਲ ਕੇ ਸਰਕਾਰ ਬਣਾਉਣ ਲਈ...

    ਪਾਕਿਸਤਾਨ ’ਚ ਨਵਾਜ਼ ਸ਼ਰੀਫ਼ ਅਤੇ ਬਿਲਾਵਲ ਭੁੱਟੋ ਮਿਲ ਕੇ ਸਰਕਾਰ ਬਣਾਉਣ ਲਈ ਹੋਏ ਸਹਿਮਤ

    ਚੋਣਾਂ ਦੌਰਾਨ ਕਿਸੇ ਵੀ ਪਾਰਟੀ ਨੂੰ ਨਹੀਂ ਮਿਲਿਆ ਸਪੱਸ਼ਟ ਬਹੁਮਤ

    ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ’ਚ ਨੈਸ਼ਨਲ ਅਸੈਂਬਲੀ ਅਤੇ ਸੂਬਾਈ ਚੋਣਾਂ ਦੇ ਲਈ ਵੋਟਿੰਗ ਖਤਮ ਹੋਣ ਤੋਂ ਬਾਅਦ ਨਤੀਜੇ ਆਉਣੇ ਜਾਰੀ ਹਨ ਅਤੇ ਹੁਣ ਤੱਕ ਆਏ ਨਤੀਜੇ ਅਨੁਸਾਰ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਦਾ ਹੋਇਆ ਨਜ਼ਰ ਨਹੀਂ ਆ ਰਿਹਾ। ਜਦਕਿ ਇਮਰਾਨ ਖਾਨ ਦੇ ਸਮਰਥਕ ਅਜ਼ਾਦ ਉਮੀਦਵਾਰ 99 ਸੀਟਾਂ ’ਤੇ ਜਿੱਤ ਪ੍ਰਾਪਤ ਕਰਕੇ ਸਭ ਤੋਂ ਅੱਗੇ ਹਨ ਜਦਕਿ ਨਵਾਜ਼ ਸ਼ਰੀਫ਼ ਦੀ ਪਾਰਟੀ 71 ਸੀਟਾਂ ਦੇ ਨਾ ਦੂਜੇ ਨੰਬਰ ’ਤੇ ਹੈ ਅਤੇ ਤੀਜੇ ਨੰਬਰ ’ਤੇ ਬਿਲਾਵਲ ਭੁੱਟੋ ਦੀ ਪਾਰਟੀ ਹੈ। ਪਾਕਿਸਤਾਨ ਨੈਸ਼ਨਲ ਅਸੈਂਬਲੀ ਦੀਆਂ ਕੁੱਲ 336 ਸੀਟਾਂ ਹਨ ਅਤੇ ਇਨ੍ਹਾਂ ਵਿਚੋਂ 265 ਸੀਟਾਂ ’ਤੇ ਚੋਣਾਂ ਹੋਈਆਂ ਸਨ ਜਦਕਿ ਇਕ ਸੀਟ ’ਤੇ ਹੋਣ ਵਾਲੀ ਚੋਣ ਨੂੰ ਟਾਲ ਦਿੱਤਾ ਗਿਆ ਸੀ। ਬਾਕੀ ਬਚੀਆਂ 70 ਸੀਟਾਂ ਰਿਜ਼ਰਵ ਹਨ ਅਤੇ ਸਰਕਾਰ ਬਣਾਉਣ ਲਈ 134 ਸੀਟਾਂ ’ਤੇ ਬਹੁਮਤ ਹੋਣਾ ਜ਼ਰੂਰੀ ਹੈ।

    ਪਾਕਿਸਤਾਨ ’ਚ ਤਿੰਨ ਪ੍ਰਮੁੱਖ ਪਾਰਟੀਆਂ ਦਰਮਿਆਨ ਮੁਕਾਬਲਾ ਹੈ ਜਿਨ੍ਹਾਂ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ ਏ ਇਨਸਾਫ਼, ਨਵਾਜ਼ ਸ਼ਰੀਫ਼ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਅਤੇ ਬਿਲਾਵਲ ਭੁੱਟੋ ਦੀ ਪਾਕਿਸਤਾਨ ਪੀਪੁਲਸ ਪਾਰਟੀ ਸ਼ਾਮਲ ਹਨ। ਪ੍ਰੰਤੂ ਇਨ੍ਹਾਂ ਤਿੰਨੋਂ ਪਾਰਟੀਆਂ ਵਿਚੋਂ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲਿਆ। ਅਜਿਹੇ ’ਚ ਨਵਾਜ਼ ਸ਼ਰੀਫ਼ ਅਤੇ ਬਿਲਾਵਲ ਭੁੱਟੋਂ ਦੀਆਂ ਪਾਰਟੀਆਂ ਮਿਲ ਕੇ ਸਰਕਾਰ ਬਣਾਉਣ ਲਈ ਸਹਿਮਤ ਹੋਈਆਂ ਹਨ। ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜਰਦਾਰੀ, ਪੀਪੀਪੀ ਦੇ ਚੇਅਰਮੈਨ ਬਿਲਾਵਲ ਭੁੱਟੋ ਜਰਦਾਰੀ ਨੇ ਲੰਘੀ ਦੇਰ ਰਾਤ ਲਾਹੌਰ ’ਚ ਸ਼ਾਹਬਾਜ਼ ਸਰੀਫ਼ ਨਾਲ ਮੁਲਾਕਾਤ ਵੀ ਕੀਤੀ ਹੈ। ਦੋਵੇਂ ਪਾਰਟੀਆਂ ਦੇਸ਼ ’ਚ ਰਾਜਨੀਤਿਕ ਅਤੇ ਆਰਥਿਕ ਸਥਿਰਤਾ ਲਿਆਉਣ ਲਈ ਮਿਲ ਕੇ ਸਰਕਾਰ ਬਣਾਉਣ ਲਈ ਸਹਿਮਤ ਹੋਏ ਹਨ।

    RELATED ARTICLES

    Most Popular

    Recent Comments