More
    HomePunjabi Newsਰਾਹੁਲ ਨੇ PM ਮੋਦੀ ਦੇ ਵਿਕਸਿਤ ਭਾਰਤ ਮਾਡਲ ’ਤੇ ਚੁੱਕੇ ਸਵਾਲ

    ਰਾਹੁਲ ਨੇ PM ਮੋਦੀ ਦੇ ਵਿਕਸਿਤ ਭਾਰਤ ਮਾਡਲ ’ਤੇ ਚੁੱਕੇ ਸਵਾਲ

    ਦੇਸ਼ ਦੀਆਂ ਨੀਤੀਆਂ ਦਾ ਆਮ ਲੋਕਾਂ ਨੂੰ ਨੁਕਸਾਨ : ਰਾਹੁਲ ਗਾਂਧੀ

    ਚੰਡੀਗੜ੍ਹ/ਬਿਊਰੋ ਨਿਊਜ਼  : ਕਾਂਗਰਸੀ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੀਆਂ ਆਰਥਿਕ ਨੀਤੀਆਂ ’ਤੇ ਸਿਆਸੀ ਹਮਲਾ ਕੀਤਾ ਹੈ। ਰਾਹੁਲ ਨੇ ਭਾਰਤ ’ਚ ਅਰਥਵਿਵਸਥਾ ਦੀਆਂ ਕਮੀਆਂ ਦਰਸਾਉਂਦੇ ਹੋਏ ਸਵਾਲ ਚੁੱਕਿਆ ਕਿ ਕੀ ਦੇਸ਼ ਦੇ ਮਿਹਨਤੀ ਨਾਗਰਿਕਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਯੋਗ ਹਿੱਸਾ ਮਿਲ ਰਿਹਾ ਹੈ?

    ਰਾਹੁਲ ਗਾਂਧੀ ਨੇ ਮੋਦੀ ਸਰਕਾਰ ’ਤੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਦੇਸ਼ ਦੀਆਂ ਨੀਤੀਆਂ ਆਮ ਲੋਕਾਂ ਨੂੰ ਨੁਕਸਾਨ ਅਤੇ ਕਾਰਪੋਰੇਟਾਂ ਨੂੰ ਲਾਭ ਪਹੁੰਚਾ ਰਹੀਆਂ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਮੈਨੂਫੈਕਚਰਿੰਗ ਖੇਤਰ ਦੀ ਅਰਥਵਿਵਸਥਾ ਵਿੱਚ ਹਿੱਸੇਦਾਰੀ 60 ਸਾਲਾਂ ਦੇ ਸਭ ਤੋਂ ਹੇਠਲੇ ਪੱਧਰ ’ਤੇ ਹੈ। ਇਸ ਕਾਰਨ ਰੁਜ਼ਗਾਰ ਦੇ ਮੌਕੇ ਤੇਜ਼ੀ ਨਾਲ ਘਟ ਰਹੇ ਹਨ ਅਤੇ ਨੌਜਵਾਨਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਇਸਦੇ ਨਾਲ ਹੀ ਕਿਸਾਨੀ ਖੇਤਰ ਵਿੱਚ ਬਦਹਾਲੀ ਬਾਰੇ ਮੁੱਦਾ ਉਠਾਉਂਦਿਆਂ ਰਾਹੁਲ ਨੇ ਕਿਹਾ ਕਿ ਕਿਸਾਨ ਅਤੇ ਖੇਤ ਮਜ਼ਦੂਰ ਮੁਸ਼ਕਲ ਨਾਲ ਆਪਣਾ ਗੁਜ਼ਾਰਾ ਕਰ ਰਹੇ ਹਨ।

    RELATED ARTICLES

    Most Popular

    Recent Comments