More
    HomePunjabi Newsਪੰਜਾਬ ਸਰਕਾਰ ਨੇ ਮਾਲ ਦਫਤਰਾਂ ਵਿਚ ਲੋਕਾਂ ਦੀ ਸਹੂਲਤ ਲਈ ਲਗਾਏ ਕੈਮਰੇ

    ਪੰਜਾਬ ਸਰਕਾਰ ਨੇ ਮਾਲ ਦਫਤਰਾਂ ਵਿਚ ਲੋਕਾਂ ਦੀ ਸਹੂਲਤ ਲਈ ਲਗਾਏ ਕੈਮਰੇ

    ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਗਈ ਇਨ੍ਹਾਂ ਕੈਮਰਿਆਂ ਸਬੰਧੀ ਜ਼ਿੰਮੇਵਾਰੀ

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਮਾਲ ਦਫਤਰਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੀ ਸਹੂਲਤ ਲਈ ਵੱਡਾ ਫੈਸਲਾ ਲੈਂਦਿਆਂ ਸਬ ਰਜਿਸਟਰਾਰ/ਜਾਇੰਟ ਸਬ ਰਜਿਸਟਰਾਰ ਦਫਤਰਾਂ ਵਿਚ ਸੀਸੀ ਟੀਵੀ ਕੈਮਰੇ ਲਗਾ ਦਿੱਤੇ ਹਨ। ਜਾਣਕਾਰੀ ਮੁਤਾਬਕ ਪੰਜਾਬ ਭਰ ਵਿੱਚ ਇਨ੍ਹਾਂ ਦਫਤਰਾਂ ਵਿਚ 180 ਕੈਮਰੇ ਲਗਾਏ ਗਏ ਹਨ। ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਹਰੇਕ ਕੈਮਰੇ ਨੂੰ ਕਾਰਜਸ਼ੀਲ ਬਣਾਉਣ ਨੂੰ ਆਖਿਆ ਗਿਆ ਹੈ।

    ਵਧੀਕ ਮੁੱਖ ਸਕੱਤਰ (ਮਾਲ) ਅਨੁਰਾਗ ਵਰਮਾ ਨੇ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਲਿਖੇ ਪੱਤਰ ਰਾਹੀਂ ਕੈਮਰਿਆਂ ਦੀ ਚਾਲੂ ਸਥਿਤੀ ਬਾਰੇ 31 ਜਨਵਰੀ ਤੱਕ ਰਿਪੋਰਟ ਦੇਣ ਲਈ ਆਖਿਆ ਹੈ। ਮਿਲੀ ਜਾਣਕਾਰੀ ਮੁਤਾਬਕ ਹੈੱਡਕੁਆਰਟਰ ਉਤੇ ਸੀਨੀਅਰ ਅਧਿਕਾਰੀ ਵੀ ਸੀਸੀ ਟੀਵੀ ਕੈਮਰਿਆਂ ਦੀ ਖੁਦ ਨਿਗਰਾਨੀ ਕਰਨਗੇ। ਇਹ ਵੀ ਦੱਸਿਆ ਗਿਆ ਕਿ ਡਿਪਟੀ ਕਮਿਸ਼ਨਰ ਜਦੋਂ ਚਾਹੁਣ ਇਨ੍ਹਾਂ ਕੈਮਰਿਆਂ ਰਾਹੀਂ ਮਾਲ ਦਫਤਰਾਂ ਦੀ ਜਾਂਚ ਅਤੇ ਚੈਕਿੰਗ ਕਰ ਸਕਣਗੇ। 

    RELATED ARTICLES

    Most Popular

    Recent Comments