HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

ਸੂਹੀ ਮਹਲਾ ੪ ਘਰੁ ੭ ਹੁਕਮਨਾਮਾ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ॥

ਵਿਆਖਿਆ :- ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ ।੧। ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।੧। ਰਹਾਉ। 25-01-25, ਅੰਗ:-735

RELATED ARTICLES

Most Popular

Recent Comments