ਅੱਜ ਸੋਮਵਾਰ ਨੂੰ ਡਾ ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜ ਛਾੜ ਦੇ ਵਿਰੋਧ ਵਿੱਚ ਦਲਿਤ ਭਾਈਚਾਰੇ ਵੱਲੋਂ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਲੋਕਾਂ ਨੇ ਭੰਡਾਰੀ ਪੁਲ ਬੰਦ ਕਰ ਦਿੱਤਾ ਹੈ। ਇਸ ਘਟਨਾ ਦੇ ਵਿਰੋਧ ਵਿੱਚ ਦੁਕਾਨਦਾਰਾਂ ਨੇ ਵਾਲ ਸਿਟੀ ਬਾਜ਼ਾਰ ਵੀ ਬੰਦ ਰੱਖਿਆ। ਹਾਲਾਂਕਿ ਸਕੂਲ ਅਤੇ ਕਾਲਜ ਖੁੱਲ੍ਹੇ ਹਨ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਇਸ ਘਟਨਾ ਲਈ ਕਿਸੇ ਨੂੰ ਵੀ ਮੁਆਫ਼ ਨਹੀਂ ਕੀਤਾ ਜਾਵੇਗਾ।
ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜ ਛਾੜ ਦੇ ਵਿਰੋਧ ਵਿੱਚ ਦਲਿਤ ਭਾਈਚਾਰੇ ਵੱਲੋਂ ਅੰਮ੍ਰਿਤਸਰ ਬੰਦ ਦਾ ਸੱਦਾ
RELATED ARTICLES