ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਰੋਧੀ ਪਾਰਟੀਆਂ I.N.D.I.A ਦੇ ਗਠਜੋੜ ਨੂੰ ਕਰਾਰਾ ਝਟਕਾ ਦਿੱਤਾ ਹੈ। ਕੇਜਰੀਵਾਲ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਕਾਂਗਰਸ ਨਾਲ ਸੀਟਾਂ ਦੀ ਵੰਡ ਤੋਂ ਇਨਕਾਰ ਕਰ ਦਿੱਤਾ ਹੈ। ਸ਼ਨੀਵਾਰ ਨੂੰ ਲੁਧਿਆਣਾ ਰੈਲੀ ‘ਚ ਕੇਜਰੀਵਾਲ ਨੇ ਕਿਹਾ ਕਿ ‘ਆਪ’ ਪੰਜਾਬ ‘ਚ ਇਕੱਲਿਆਂ ਹੀ ਚੋਣਾਂ ਲੜੇਗੀ। ਲੋਕ ਸਭਾ ਚੋਣਾਂ 2 ਮਹੀਨੇ ਬਾਅਦ ਹਨ। ਪੰਜਾਬ ਵਿੱਚ 13 ਅਤੇ ਚੰਡੀਗੜ੍ਹ ਵਿੱਚ ਇੱਕ ਸੀਟ ਹੈ। ਇਨ੍ਹਾਂ 14 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਆਉਣ ਵਾਲੇ 14-15 ਦਿਨਾਂ ਵਿੱਚ ਕਰ ਦਿੱਤਾ ਜਾਵੇਗਾ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਰੋਧੀ ਪਾਰਟੀਆਂ I.N.D.I.A ਦੇ ਗਠਜੋੜ ਨੂੰ ਦਿੱਤਾ ਕਰਾਰਾ ਝਟਕਾ
RELATED ARTICLES