ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ ਯਾਨੀ ਸੋਮਵਾਰ ਨੂੰ ਅਯੁੱਧਿਆ ਦਾ ਦੌਰਾ ਕਰਨਗੇ। ਸੀ.ਐਮ. ਕੇਜਰੀਵਾਲ ਇੱਥੇ ਰਾਮਲਲਾ ਦੇ ਦਰਸ਼ਨ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਸੀ.ਐਮ. ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਅਯੁੱਧਿਆ ਜਾਣਗੇ। ਜਾਣਕਾਰੀ ਮੁਤਾਬਕ ਅਰਵਿੰਦ ਕੇਜਰੀਵਾਲ ਆਪਣੇ ਪੂਰੇ ਪਰਿਵਾਰ ਨਾਲ ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੇ ਅਯੁੱਧਿਆ ਸਥਿਤ ਰਾਮਲਲਾ ਮੰਦਰ ਦੇ ਦਰਸ਼ਨ ਕਰਨਗੇ। ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਰਿਵਾਰ ਸਮੇਤ ਰਾਮਲਲਾ ਮੰਦਰ ਜਾਣਗੇ। ਸੀ.ਐਮ. ਕੇਜਰੀਵਾਲ ਆਪਣੇ ਮਾਤਾ-ਪਿਤਾ ਅਤੇ ਪਤਨੀ ਨਾਲ ਰਾਮਲਲਾ ਦੇ ਦਰਸ਼ਨ ਕਰਨਗੇ।
ਦਿੱਲੀ ਦੇ CM ਅਤੇ CM ਮਾਨ ਕੱਲ੍ਹ ਜਾਣਗੇ ਅਯੁੱਧਿਆ
RELATED ARTICLES