ਪੰਜਾਬ ਚ ਲੋਕਾਂ ਨੂੰ ਅਗਲੇ ਛੇ ਦਿਨਾਂ ਤੱਕ ਸੰਘਣੀ ਧੁੰਦ ਅਤੇ ਸੀਤ ਲਹਿਰ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਬਣ ਰਹੀ ਹੈ। ਇਸ ਕਾਰਨ 31 ਜਨਵਰੀ ਤੋਂ 3 ਫਰਵਰੀ ਤੱਕ ਪੰਜਾਬ ‘ਚ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਜੇਕਰ ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਇਸ ਵਿੱਚ ਇੱਕ ਡਿਗਰੀ ਦਾ ਵਾਧਾ ਹੋਇਆ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 27.6 ਡਿਗਰੀ ਦਰਜ ਕੀਤਾ ਗਿਆ ਹੈ।
ਬ੍ਰੇਕਿੰਗ : ਪੰਜਾਬ ਦੇ ਮੌਸਮ ਬਾਰੇ ਆਈ ਵੱਡੀ ਅੱਪਡੇਟ, ਮੀਂਹ ਦੀ ਸੰਭਾਵਨਾ
RELATED ARTICLES