ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ’ਚ ਹੋਵੇਗੀ ਅਕਾਲੀ ਦਲ ਦੀ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ 31 ਜਨਵਰੀ ਨੂੰ ਦੁਪਹਿਰ ਤੋਂ ਬਾਅਦ 2.30 ਵਜੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਖੇ ਹੋਵੇਗੀ। ਦੱਸਿਆ ਗਿਆ ਕਿ ਅੰਮਿ੍ਰਤਸਰ ਵਿਖੇ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਹੋਈ ਬੇਅਦਬੀ ਦੀ ਘਟਨਾ ’ਤੇ ਵੀ ਮੀਟਿੰਗ ਵਿਚ ਚਰਚਾ ਕੀਤੀ ਜਾਵੇਗੀ ਅਤੇ ਨਾਲ ਹੀ ਪਾਰਟੀ ਦੀ ਚਲ ਰਹੀ ਮੈਂਬਰਸ਼ਿਪ ਭਰਤੀ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਜਾਵੇਗੀ।
ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਆਖੀ। ਇਸ ਮੀਟਿੰਗ ਦੀ ਪ੍ਰਧਾਨਗੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਕੀਤੀ ਜਾਵੇਗੀ। ਚੀਮਾ ਨੇ ਸਰਕਾਰਾਂ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਅੰਮਿ੍ਰਤਸਰ ਵਿੱਚ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਇਕ ਸਾਜ਼ਿਸ਼ ਦਾ ਨਤੀਜਾ ਹੈ ਜਿਸ ਦਾ ਮਕਸਦ ਸੂਬੇ ਦੀ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਖ਼ਤਮ ਕਰਨਾ ਹੈ।