More
    HomePunjabi NewsSKM ਵੱਲੋਂ ਚੰਡੀਗੜ੍ਹ ’ਚ ਪੱਕੇ ਮੋਰਚੇ ਦਾ ਐਲਾਨ

    SKM ਵੱਲੋਂ ਚੰਡੀਗੜ੍ਹ ’ਚ ਪੱਕੇ ਮੋਰਚੇ ਦਾ ਐਲਾਨ

    ਲੋਕ ਸਭਾ ਤੇ ਰਾਜ ਸਭਾ ਮੈਂਬਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ

    ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਦੇ ਕਿਸਾਨਾਂ ਵੱਲੋਂ ਨਵੇਂ ਖੇਤੀ ਮੰਡੀਕਰਨ ਖਰੜੇ ਨੂੰ ਲੈ ਕੇ ਆਉਂਦੀ 5 ਮਾਰਚ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਹ ਫੈਸਲਾ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨਾਲ ਸਬੰਧਤ ਕੁਝ ਕਿਸਾਨ ਜਥੇਬੰਦੀਆਂ ਦੀ ਮੁਹਾਲੀ ਵਿਚ ਹੋਈ ਸਾਂਝੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਕਿਸਾਨ ਯੂਨੀਅਨ (ਮਾਨਸਾ) ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕਿਸਾਨ ਯੂਨੀਅਨ (ਤੋਤੇਵਾਲ) ਦੇ ਪ੍ਰਧਾਨ ਸੁੱਖ ਗਿੱਲ ਮੋਗਾ ਤੇ ਜੰਗਵੀਰ ਸਿੰਘ ਚੌਹਾਨ ਸਣੇ ਹੋਰਨਾਂ ਜਥੇਬੰਦੀਆਂ ਦੇ ਆਗੂਆਂ ਨੇ ਵੀ ਸ਼ਿਰਕਤ ਕੀਤੀ।

    ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਅਤੇ ਸੁੱਖ ਗਿੱਲ ਮੋਗਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਮੁੱਢੋਂ ਰੱਦ ਕਰਨ ਸਣੇ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਲਈ 5 ਮਾਰਚ ਨੂੰ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਚੰਡੀਗੜ੍ਹ ’ਚ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਦੱਸਿਆ ਕਿ ਮੀਟਿੰਗ ਦੇ ਫੈਸਲੇ ਅਨੁਸਾਰ 9 ਫਰਵਰੀ ਨੂੰ ਪੰਜਾਬ ਭਰ ਵਿੱਚ ਸਾਰੇ ਲੋਕ ਸਭਾ ਮੈਂਬਰਾਂ ਅਤੇ ਰਾਜ ਸਭਾ ਮੈਂਬਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕਣ ਲਈ 15 ਫਰਵਰੀ ਕਿਸਾਨ ਭਵਨ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਸੂਬਾ ਪੱਧਰੀ ਮੀਟਿੰਗ ਸੱਦੀ ਗਈ ਹੈ। 

    RELATED ARTICLES

    Most Popular

    Recent Comments