HomePunjabi NewsBJP ਆਗੂ ਅਮਿਤ ਸ਼ਾਹ ਨੇ ਕੇਜਰੀਵਾਲ ਤੇ ਸਿਸੋਦੀਆ ਨੂੰ ‘ਬੜੇ ਮੀਆਂ ਤੇ...

BJP ਆਗੂ ਅਮਿਤ ਸ਼ਾਹ ਨੇ ਕੇਜਰੀਵਾਲ ਤੇ ਸਿਸੋਦੀਆ ਨੂੰ ‘ਬੜੇ ਮੀਆਂ ਤੇ ਛੋਟੇ ਮੀਆਂ’ ਦੱਸਿਆ

ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨੂੰ ਕੂੜੇ ਦੇ ਢੇਰ ਅਤੇ ਜ਼ਹਿਰੀਲਾ ਪਾਣੀ ਦਿੱਤਾ : ਅਮਿਤ ਸ਼ਾਹ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਚ ਵਿਧਾਨ ਸਭਾ ਚੋਣਾਂ ਦੇ ਮੌਸਮ ਦੌਰਾਨ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਇਕ ਦੂਜੇ ਖਿਲਾਫ ਦੂਸ਼ਣਬਾਜ਼ੀ ਕੀਤੀ ਜਾ ਰਹੀ ਹੈ। ਇਸਦੇ ਚੱਲਦਿਆਂ ਭਾਜਪਾ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਭਾਜਪਾ ਦੀਆਂ ਡਬਲ ਇੰਜਣ ਸਰਕਾਰਾਂ ਵਾਲੇ ਰਾਜਾਂ ਨੇ ਪਿਛਲੇ ਦਸ ਸਾਲ ਵਿਚ ਬਹੁਤ ਤਰੱਕੀ ਕੀਤੀ ਹੈ, ਪਰ ਦਿੱਲੀ ਪਿੱਛੇ ਰਹਿ ਗਿਆ ਕਿਉਂਕਿ ਇੱਥੇ ਆਮ ਆਦਮੀ ਪਾਰਟੀ ਬਹਾਨੇ ਘੜਦੀ ਤੇ ਕੇਂਦਰ ਸਰਕਾਰ ਨਾਲ ਲੜਦੀ ਰਹੀ ਹੈ।

ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ‘ਆਪ’ ਆਗੂ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੇ ਡਿਪਟੀ ਮਨੀਸ਼ ਸਿਸੋਦੀਆ ਨੂੰ ‘ਬੜੇ ਮੀਆਂ ਤੇ ਛੋਟੇ ਮੀਆਂ’ ਦੱਸਿਆ। ਉਨ੍ਹਾਂ ਦੋਵਾਂ ’ਤੇ ਦਿੱਲੀ ਨੂੰ ਲੁੱਟਣ ਦਾ ਆਰੋਪ ਵੀ ਲਾਇਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨਾਲ ਝੂਠ ਬੋਲਿਆ ਤੇ ਉਨ੍ਹਾਂ ਨੂੰ ਸਿਰਫ ਕੂੜੇ ਦੇ ਢੇਰ, ਜ਼ਹਿਰੀਲਾ ਪਾਣੀ ਤੇ ਭਿ੍ਸ਼ਟਾਚਾਰ ਹੀ ਦਿੱਤਾ।

RELATED ARTICLES

Most Popular

Recent Comments