ਪੰਜਾਬ ਦੀ ਅੰਮ੍ਰਿਤਸਰ ਪੁਲਿਸ ਨੇ ਇੱਕ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਇਸ ਗਰੋਹ ਦੇ ਤਿੰਨ ਮੁੱਖ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲ (ਦੋ 32 ਬੋਰ ਅਤੇ ਇੱਕ 30 ਬੋਰ), ਦੋ ਜਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਇਹ ਕਾਰਵਾਈ ਅੰਮ੍ਰਿਤਸਰ ਸ਼ਹਿਰ ਦੇ ਗੇਟ ਹਕੀਮਾਂ ਥਾਣਾ ਖੇਤਰ ਵਿੱਚ ਸਥਿਤ ਮਾਤਾ ਭੱਦਰਕਾਲੀ ਮੰਦਰ ਦੇ ਸਾਹਮਣੇ ਕੀਤੀ ਗਈ।
ਬ੍ਰੇਕਿੰਗ : ਪੰਜਾਬ ਪੁਲਿਸ ਨੇ ਅੰਤਰਰਾਜੀ ਹਥਿਆਰ ਤਸਕਰੀ ਗਿਰੋਹ ਨੂੰ ਕੀਤਾ ਕਾਬੂ
RELATED ARTICLES